- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸਾਹਿਬ ਦੀ ਮੂਰਤੀ ਦੀ ਸੁਰੱਖਿਆ ਯਕੀਨੀ ਬਣਾਏ ਪੰਜਾਬ ਸਰਕਾਰ: ਰਮਨਦੀਪ ਹੈੱਪੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਿਛਲੇ ਦਿਨੀਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਵਾਪਰੀ ਘਟਨਾ ਨੇ ਵਾਲਮੀਕਿ ਸਮਾਜ ਸਮੇਤ ਪੂਰੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਘਟਨਾ ਨੂੰ ਲੈ ਕੇ ਵਾਲਮੀਕਿ ਸਮਾਜ ਵਿਚ ਡੂੰਘਾ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਸ਼ਿਵ ਸੈਨਾ ਸ਼ਿੰਦੇ ਦੇ ਵਾਈਸ ਜ਼ਿਲ੍ਹਾ ਪ੍ਰਧਾਨ ਰਮਨਦੀਪ ਹੈੱਪੀ ਜੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਸਿਰਫ਼ ਕਿਸੇ ਇਕ ਵਰਗ ਦੇ ਨਹੀਂ, ਸਗੋਂ ਪੂਰੇ ਦੇਸ਼ ਦੇ ਮਹਾਨ ਸੰਵਿਧਾਨ ਨਿਰਮਾਤਾ ਅਤੇ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੀ ਮੂਰਤੀ ਨਾਲ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਜਾਂ ਨੁਕਸਾਨ ਨੂੰ ਸਮਾਜ ਬਰਦਾਸ਼ਤ ਨਹੀਂ ਕਰੇਗਾ। ਰਮਨਦੀਪ ਹੈਪੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਹੱਤਵਪੂਰਨ ਸਥਾਨਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਅਜਿਹੀ ਹਰਕਤ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵਾਲਮੀਕਿ ਸਮਾਜ ਦੀਆਂ ਭਾਵਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਯੋਗ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਸਮਾਜ ਦੇ ਲੋਕਾਂ ਨੂੰ ਵੀ ਸ਼ਾਂਤੀ, ਸੰਜਮ ਅਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ। ਰਮਨਦੀਪ ਹੈਪੀ ਨੇ ਕਿਹਾ ਕਿ ਬਾਬਾ ਸਾਹਿਬ ਦੇ ਸਨਮਾਨ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੁੜ ਅਪੀਲ ਕੀਤੀ ਕਿ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ, ਇਸ ਲਈ ਸਥਾਈ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ।