- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਈਨਮੈਨਾਂ ’ਤੇ ਲਾਠੀਚਾਰਜ ਖਿਲਾਫ ਪੰਜਾਬ ਸਰਕਾਰ ਦੀ ਅਰਥੀ ਸਾੜੀ

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਬੇਰੁਜ਼ਗਾਰ ਅਪ੍ਰੈਂਟਿਸ ਸਹਾਇਕ ਲਾਈਨਮੈਨਾਂ ਦੇ ਧਰਨੇ ਨੂੰ ਖਿੰਡਾਉਣ ਲਈ ਡੀਐੱਸਪੀ ਦੀ ਅਗਵਾਈ ਹੇਠ ਪੰਜਾਬ ਪੁਲਿਸ ਵੱਲੋਂ ਕੀਤੇ ਬੇਤਹਾਸ਼ਾ ਲਾਠੀਚਾਰਜ ਖ਼ਿਲਾਫ਼ ਸੰਗਰੂਰ ਵਿਖੇ ਜਨਤਕ ਜਮਹੂਰੀ ਜੱਥੇਬੰਦੀਆਂ ਵੱਲੋਂ ਡੀਸੀ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਲਾਲ ਬੱਤੀ ਚੌਕ ਤੱਕ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ। ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਸੰਗਰੂਰ ਦੇ ਪ੍ਰਧਾਨ ਜਗਜੀਤ ਭੂਟਾਲ ਨੇ ਕਿਹਾ ਸਹਾਇਕ ਲਾਈਨਮੈਨ ਪਟਿਆਲਾ ਵਿੱਚ ਤੇ ਬੀਐੱਡ ਬੇਰੁਜ਼ਗਾਰ ਅਧਿਆਪਕ ਪਿਛਲੇ 6 ਮਹੀਨਿਆਂ ਤੋਂ ਸੰਗਰੂਰ ਵਿਚ ਪੱਕੇ ਮੋਰਚੇ ’ਤੇ ਬੈਠੇ ਹੋਏ ਹਨ। ਜਿਹੜੇ ਮਾੜੀਆਂ ਮੋਟੀਆਂ ਕੱਚੀਆਂ ਨੌਕਰੀਆਂ ’ਤੇ ਲੱਗੇ ਹੋਏ ਹਨ ਉਹ ਆਪਣੀਆਂ ਉਜ਼ਰਤਾਂ ਵਧਵਾਉਣ ਲਈ ਤਰਲੋ ਮੱਛੀ ਹੋ ਰਹੇ ਹਨ। ਇਸਦੀ ਤਾਜ਼ਾ ਉਦਾਹਰਨ ਪੰਜਾਬ ’ਚ ਸੇਵਾ/ਸਾਂਝ ਕੇਂਦਰਾਂ ਵਿੱਚ ਕੰਮ ਕਰਦੇ ਕਾਮੇ ਪਿਛਲੇ 10 ਸਾਲਾਂ ਤੋਂ 8 ਤੋਂ 10 ਹਜ਼ਾਰ ਦੀ ਤਨਖਾਹ ਤੇ ਕੰਮ ਰਹੇ ਹਨ। ਜਦੋਂ ਉਨ੍ਹਾਂ ਨੇ ਆਪਣੀਆਂ ਉਜ਼ਰਤਾਂ ਵਧਾਉਣ ਦੀ ਮੰਗ ਕੀਤੀ ਤਾਂ ਕੰਪਨੀ ਨੇ ਉਨ੍ਹਾਂ ਨੂੰ ਹਟਾਉਣ ਦੀ ਧਮਕੀ ਦੇ ਦਿੱਤੀ। ਸੰਘਰਸ਼ ਦੇ ਰਾਹ ਪਏ ਇੰਨਾ ਕਾਮਿਆਂ ਨੇ 6 ਜੂਨ ਨੂੰ ਆਪ ਦੇ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਅੱਗੇ ਪੰਜਾਬ ਪੱਧਰੀ ਰੈਲੀ ਕਰਨ ਦਾ ਪ੍ਰੋਗਰਾਮ ਉਲੀਕਿਆ। ਪਰ ਜਦ ਉਹ ਰੈਲੀ ਕਰਨ ਲਈ ਦਾਣਾ ਮੰਡੀ ਸੁਨਾਮ ਵਿਖੇ ਇਕੱਠੇ ਹੋ ਰਹੇ ਸਨ ਤਾਂ ਸਰਕਾਰ ਦੇ ਹੁਕਮਾਂ ਤੇ ਪੰਜਾਬ ਪੁਲਿਸ ਵੱਲੋਂ ਇੰਨਾਂ ਨੂੰ ਸਮੇਤ ਆਗੂਆਂ ਦੇ ਗ੍ਰਿਫ਼ਤਾਰ ਕਰ ਲਿਆ। ਇਸ ਉਪਰੰਤ ਬਚੇ ਕਾਮਿਆਂ ਨੇ ਜਨਤਕ ਜਮਹੂਰੀ ਜਥੇਬੰਦੀਆਂ ਤੱਕ ਪਹੁੰਚ ਕੀਤੀ। ਵਿੱਤ ਮੁਖੀ ਮਨਧੀਰ ਸਿੰਘ ਰਾਜੋਮਾਜਰਾ ਨੇ ਕਿਹਾ ਕਿ ਨੇ ਮੰਗ ਕੀਤੀ ਕਿ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਨੂੰ ਨੌਕਰੀਆਂ ਦਿੱਤੀਆਂ ਜਾਣ ਤੇ ਸੇਵਾ ਕੇਂਦਰਾਂ ਤੇ ਹੋਰ ਥਾਵਾਂ ਤੇ ਕੰਮ ਕਰ ਰਹੇ ਕਾਮਿਆਂ ਦੀਆਂ ਉਜ਼ਰਤਾਂ ਵਿਚ ਵਾਧਾ ਕੀਤਾ ਜਾਵੇ। ਲਾਠੀਚਾਰਜ ਦਾ ਹੁਕਮ ਦੇਣ ਤੇ ਲਾਠੀਚਾਰਜ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਜਾਵੇ।