- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਰੀ ਵੇਰਵਿਆਂ ਅਨੁਸਾਰ ਉਮੀਦਵਾਰ 13 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਸਕਣਗੇ। ਇਸ ਤੋਂ ਬਾਅਦ 14 ਨਵੰਬਰ ਨੂੰ ਬੈਂਕ ਛੁੱਟੀ, 15 ਨਵੰਬਰ ਨੂੰ ਐਤਵਾਰ ਅਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਹੋਣ ਕਾਰਨ ਨਾਮਜ਼ਦਗੀਆਂ ਨਹੀਂ ਲਈਆਂ ਜਾਣਗੀਆਂ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ। ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਹੋਣ ਵਾਲੀਆਂ ਮੁੜ ਚੋਣਾਂ ਨੂੰ ਲੈ ਕੇ ਅਧਿਕਾਰਤ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨਵੇਂ ਸ਼ਡਿਊਲ ਮੁਤਾਬਕ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਭਲਕੇ ਯਾਨੀ 13 ਨਵੰਬਰ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ ਅਤੇ 28 ਨਵੰਬਰ ਸ਼ਨੀਵਾਰ ਨੂੰ ਵੋਟਾਂ ਪੈਣਗੀਆਂ।
.jpg)
ਜਾਰੀ ਵੇਰਵਿਆਂ ਅਨੁਸਾਰ ਉਮੀਦਵਾਰ 13 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਸਕਣਗੇ। ਇਸ ਤੋਂ ਬਾਅਦ 14 ਨਵੰਬਰ ਨੂੰ ਬੈਂਕ ਛੁੱਟੀ, 15 ਨਵੰਬਰ ਨੂੰ ਐਤਵਾਰ ਅਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਹੋਣ ਕਾਰਨ ਨਾਮਜ਼ਦਗੀਆਂ ਨਹੀਂ ਲਈਆਂ ਜਾਣਗੀਆਂ।
ਨਾਮਜ਼ਦਗੀਆਂ ਭਰਨ ਦਾ ਅਗਲਾ ਪੜਾਅ 17, 18 ਅਤੇ 19 ਨਵੰਬਰ ਨੂੰ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ, ਜਿਸ ਵਿੱਚ 19 ਨਵੰਬਰ ਕਾਗਜ਼ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੋਵੇਗੀ। ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 21 ਨਵੰਬਰ ਸ਼ਨੀਵਾਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਮਤਦਾਨ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਦਕਿ ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਵੱਖਰੇ ਤੌਰ 'ਤੇ ਜਾਰੀ ਕੀਤੀਆਂ ਜਾਣਗੀਆਂ।
ਧਰਮਕੋਟ 7 ਤੇ ਬਾਘਾਪੁਰਾਣਾ ਦੀਆਂ 15 ਸੀਟਾਂ 'ਤੇ ਹੋਣਗੀਆਂ ਵੀ ਚੋਣਾਂ
ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਹੋਣ ਵਾਲੀਆਂ ਮੁੜ ਚੋਣਾਂ ਨੂੰ ਲੈ ਕੇ ਅਧਿਕਾਰਤ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ ਤੇ ਇਸ ਦੇ ਨਾਲ ਹੀ ਧਰਮਕੋਟ 7 ਤੇ ਬਾਘਾਪੁਰਾਣਾ ਦੀਆਂ 15 ਸੀਟਾਂ 'ਤੇ ਵੀ ਚੋਣਾਂ ਹੋਣਗੀਆਂ।
ਜ਼ਿਕਰਯੋਗ ਹੈ ਕਿ ਇਸ ਮੁੜ ਚੋਣ ਦਾ ਪਿਛੋਕੜ ਸੁਪਰੀਮ ਕੋਰਟ ਦੇ ਉਸ ਇਤਿਹਾਸਕ ਫ਼ੈਸਲੇ ਨਾਲ ਜੁੜਿਆ ਹੋਇਆ ਹੈ, ਜਿਸ ਤਹਿਤ ਪਿਛਲੀਆਂ ਨਿਗਮ ਚੋਣਾਂ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਦੇ ਮੱਦੇਨਜ਼ਰ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਪਹਿਲਾਂ ਸੁਪਰੀਮ ਕੋਰਟ ਨੇ 28 ਵਾਰਡਾਂ ਵਿੱਚ ਮੁੜ ਚੋਣ ਕਰਵਾਉਣ ਦੇ ਹੁਕਮ ਦਿੱਤੇ ਸਨ, ਪਰ 16 ਅਕਤੂਬਰ ਨੂੰ ਆਪਣੇ ਹੁਕਮਾਂ ਵਿੱਚ ਸੋਧ ਕਰਦਿਆਂ ਵਾਰਡ ਨੰਬਰ 15 ਅਤੇ 58 ਨੂੰ ਵੀ ਇਸ ਵਿੱਚ ਸ਼ਾਮਲ ਕਰ ਲਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵੱਖ-ਵੱਖ ਨੋਟੀਫਿਕੇਸ਼ਨਾਂ ਰਾਹੀਂ ਕੁੱਲ 30 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਕੀਤਾ ਗਿਆ। ਹੁਣ ਚੋਣ ਸ਼ਡਿਊਲ ਦੇ ਐਲਾਨ ਨਾਲ ਹੀ ਸ਼ਹਿਰ ਦੀ ਸਿਆਸਤ ਮੁੜ ਗਰਮਾ ਗਈ ਹੈ।