- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੂੰ ਜੇਲ੍ਹ ਵਿਚ ਬੰਦ ਯੂਥ ਕਾਂਗਰਸ ਆਗੂਆਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਫਤਰ ਵਿਚ ਰੋਸ ਪ੍ਰਦਰਸ਼ਨ ਸਬੰਧੀ ਯੂਥ ਕਾਂਗਰਸ ਦੇ ਆਗੂਆਂ ਖ਼ਿਲਾਫ਼ ਦਰਜ ਕੀਤੀਆਂ ਗਈਆਂ ਐਫਆਈਆਰਜ਼ ਦੇ ਰੋਸ ਵਜੋਂ ਅੱਜ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਪਟਿਆਲਾ ਦੀ ਸੈਂਟਰਲ ਜੇਲ੍ਹ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੂੰ ਜੇਲ੍ਹ ਵਿਚ ਬੰਦ ਯੂਥ ਕਾਂਗਰਸ ਆਗੂਆਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਫਤਰ ਵਿਚ ਰੋਸ ਪ੍ਰਦਰਸ਼ਨ ਸਬੰਧੀ ਯੂਥ ਕਾਂਗਰਸ ਦੇ ਆਗੂਆਂ ਖ਼ਿਲਾਫ਼ ਦਰਜ ਕੀਤੀਆਂ ਗਈਆਂ ਐਫਆਈਆਰਜ਼ ਦੇ ਰੋਸ ਵਜੋਂ ਅੱਜ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਪਟਿਆਲਾ ਦੀ ਸੈਂਟਰਲ ਜੇਲ੍ਹ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸੂਬੀ, ਪਟਿਆਲਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਪਰਚੇ ਦਰਜ ਕਰ ਕੇ ਸੈਂਟਰਲ ਜੇਲ੍ਹ ਵਿੱਚ ਬੰਦ ਕੀਤਾ ਗਿਆ।
ਪਰਗਟ ਸਿੰਘ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੀ ਸਮੁੱਚੀ ਟੀਮ ਸੈਂਟਰਲ ਜੇਲ੍ਹ ਦੇ ਬਾਹਰ ਇਕੱਠੀ ਹੋਈ ਤੇ ਜੇਲ੍ਹ ਵਿੱਚ ਬੰਦ ਆਗੂਆਂ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਜੇਲ੍ਹ ਪ੍ਰਸ਼ਾਸਨ ਵੱਲੋਂ ਇਜਾਜ਼ਤ ਨਹੀਂ ਦਿੱਤੀ ਗਈ। ਆਗੂਆਂ ਅਤੇ ਵਰਕਰਾਂ ਨੇ ਜੇਲ੍ਹ ਦੇ ਮੁੱਖ ਗੇਟ ਅੱਗੇ ਧਰਨਾ ਦੇ ਕੇ ਰੋਸ ਪ੍ਰਗਟ ਕੀਤਾ।
ਇਸ ਮੌਕੇ ਪਰਗਟ ਸਿੰਘ ਨੇ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਯੂਥ ਕਾਂਗਰਸ ਦੇ ਆਗੂਆਂ 'ਤੇ ਦਰਜ ਕੀਤੇ ਗਏ ਪਰਚੇ ਤੁਰੰਤ ਰੱਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।