- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਦੁਪਹਿਰ ਦਾ ਭੋਜਨ ਮੁਹੱਈਆ ਕਰਵਾਉਣ ਲਈ ਬਣਾਈ ਮਿਡ-ਡੇ-ਮੀਲ ਸਕੀਮ ਦਾ ਨਾਂ ਬਦਲ ਕੇ ਪੀਐੱਮ ਪੋਸ਼ਣ (ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ ) ਹੋ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਮਿਡ-ਡੇ-ਮੀਲ ਸਕੀਮ ਦਾ ਨਾਂ ਬਦਲ ਕੇ ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ (ਪੀਐੱਮ ਪੋਸ਼ਣ) ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•,ਪਟਿਆਲਾ : ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਦੁਪਹਿਰ ਦਾ ਭੋਜਨ ਮੁਹੱਈਆ ਕਰਵਾਉਣ ਲਈ ਬਣਾਈ ਮਿਡ-ਡੇ-ਮੀਲ ਸਕੀਮ ਦਾ ਨਾਂ ਬਦਲ ਕੇ ਪੀਐੱਮ ਪੋਸ਼ਣ (ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ ) ਹੋ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਮਿਡ-ਡੇ-ਮੀਲ ਸਕੀਮ ਦਾ ਨਾਂ ਬਦਲ ਕੇ ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ (ਪੀਐੱਮ ਪੋਸ਼ਣ) ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।
22 ਅਕਤੂਬਰ 2026 ਨੂੰ ਪੱਤਰ ਜਾਰੀ ਕਰਦਿਆਂ ਵਿਭਾਗ ਵੱਲੋਂ ਇਸ ਸਕੀਮ ਦਾ ਨਵਾਂ ਨਾਂ ਵਰਤਣ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ। ਪੱਤਰ ਦੀਆਂ ਕਾਪੀਆਂ ਸਬੰਧਤ ਸਿੱਖਿਆ ਅਧਿਕਾਰੀਆਂ ਨੂੰ ਵੀ ਭੇਜੀਆਂ ਗਈਆਂ ਹਨ। ਪੱਤਰ ਅਨੁਸਾਰ, ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ 6 ਅਕਤੂਬਰ 2021 ਨੂੰ ਜਾਰੀ ਪੱਤਰ ਦੇ ਹਵਾਲੇ ਨਾਲ ਮਿਡ-ਡੇ-ਮੀਲ ਸਕੀਮ ਨੂੰ ਹੁਣ ਪੀਐੱਮ ਪੋਸ਼ਣ (ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ) ਦੇ ਨਾਂ ਨਾਲ ਦਰਸਾਇਆ ਗਿਆ ਹੈ।
ਇਸ ਲਈ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ.ਸਿ./ਐ.ਸਿ.), ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਸਾਰੇ ਸਰਕਾਰੀ ਦਸਤਾਵੇਜ਼ੀ ਪੱਤਰ-ਵਿਹਾਰ, ਰਿਕਾਰਡ, ਰਜਿਸਟਰਾਂ, ਬੋਰਡਾਂ ਅਤੇ ਮਹੀਨਾਵਾਰ ਰਿਪੋਰਟਾਂ ਵਿੱਚ ‘ਮਿਡ-ਡੇ-ਮੀਲ’ ਦੀ ਥਾਂ ਸਿਰਫ਼ ‘ਪੀ.ਐੱਮ. ਪੋਸ਼ਣ’ ਨਾਮ ਦੀ ਹੀ ਵਰਤੋਂ ਕੀਤੀ ਜਾਵੇ। ਸਕੂਲਾਂ ਵਿੱਚ ਲੱਗੇ ਮਿਡ-ਡੇ-ਮੀਲ ਦੇ ਸੂਚਨਾ ਬੋਰਡਾਂ ਉੱਤੇ ਵੀ ਨਵਾਂ ਨਾਮ ‘ਪੀ.ਐੱਮ. ਪੋਸ਼ਣ’ ਅਪਡੇਟ ਕੀਤਾ ਜਾਵੇ ।