- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪਨਗ੍ਰੇਨ ਐਗਰੋ ਦੇ ਚੇਅਰਮੈਨ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਏਸ਼ੀਆ ਦੀ ਦੂਜੀ ਵੱਡੀ ਅਨਾਜ ਮੰਡੀ ਨਾਭਾ ਵਿਖੇ ਪੰਜਾਬ ਪਨਗ੍ਰੇਨ ਐਗਰੋ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ ਉਨ੍ਹਾਂ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ। ਦੌਰੇ ਦੌਰਾਨ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਅਲੌਹਰਾਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਆਈ ਫ਼ਸਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੇਂ ਸਿਰ ਚੁੱਕਿਆ ਜਾ ਰਿਹਾ ਹੈ ਤੇ ਫਸਲ ਦੀ ਅਦਾਇਗੀ ਵੀ 24 ਘੰਟਿਆਂ ਦੇ ਅੰਦਰ-2 ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਆਈ ਫ਼ਸਲ ਦਾ ਦਾਣਾ-2 ਚੁੱਕਿਆ ਜਾਵੇਗਾ ਅਤੇ ਮੰਡੀਆਂ ਵਿਚ ਫਸਲ ਵੇਚਣ ਆਏ ਕਿਸਾਨਾਂ ਨੂੰ ਕੋਈ ਵੀ ਸਮੱਸਿਆਂਵਾਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਅਲੌਹਰਾਂ ਦੀ ਅਗਵਾਈ ਹੇਠ ਆੜ੍ਹਤੀਆਂ ਭਾਈਚਾਰੇ ਨੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ। ਇਸ ਮੌਕੇ ਪਨਗ੍ਰੇਨ ਦੇ ਇੰਸਪੈਕਟਰ ਵਰਿੰਦਰ ਸਿੰਘ, ਪਨਸਪ ਦੇ ਇੰਸਪੈਕਟਰ ਸੂਖਚੈਨ ਸਿੰਘ, ਅਰੋੜਾ ਵੰਸ਼ ਵੈਲਫੇਅਰ ਬੋਰਡ ਦੇ ਚੇਅਰਮੈਨ ਜੱਸੀ ਹੈਪੀ ਅਰੋੜਾ, ਰਾਜਪੂਤ ਵੈਲਫੇਅਰ ਬੋਰਡ ਦੇ ਚੇਅਰਮੈਨ ਧੀਰਜ ਠਾਕੁਰ, ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਨੀਟੂ ਸ਼ਰਮਾ ਜੱਸੋਮਾਜਰਾ, ਯੂਥ ਆਗੂ ਲਾਡੀ ਖਹਿਰਾ, ਦਵਿੰਦਰ ਸਿੰਘ ਬਿਸਨਗੜ, ਜਸਕਰਨਵੀਰ ਸਿੰਘ ਤੇਜੇ, ਲਵਪ੍ਰੀਤ ਸਿੰਘ ਲੱਭੂ ਕੁਲਾਰਾਂ ਆਦਿ ਵੀ ਮੌਜੂਦ ਸਨ।