- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਟਿਆਲਾ ਜ਼ਿਲ੍ਹੇ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੀਟਿੰਗ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੀ ਸ਼ਾਮ ਵੇਲੇ ਅਚਾਨਕ ਪਹੁੰਚ ਗਏ ਹਨ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਟਿਆਲਾ ਜ਼ਿਲ੍ਹੇ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੀਟਿੰਗ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੀ ਸ਼ਾਮ ਵੇਲੇ ਅਚਾਨਕ ਪਹੁੰਚ ਗਏ ਹਨ।
ਚਰਨਜੀਤ ਸਿੰਘ ਚੰਨੀ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਤੋਂ ਮੁਅੱਤਲ ਚੱਲ ਰਹੇ ਆਗੂ ਮਦਨ ਲਾਲ ਜਲਾਲਪੁਰ ਦੇ ਗ੍ਰਹਿ ਵਿਖੇ ਪਿੰਡ ਜਲਾਲਪੁਰ ਪਹੁੰਚੇ। ਪਿੰਡ ਜਲਾਲਪੁਰ ਪਹੁੰਚਣ ’ਤੇ ਸਾਬਕਾ ਵਿਧਾਇਕ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਚੰਨੀ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅਤੇ ਮਦਨ ਲਾਲ ਜਲਾਲਪੁਰ ਵਿਚਕਾਰ ਬੰਦ ਕਮਰਾ ਮੀਟਿੰਗ ਸ਼ੁਰੂ ਹੋ ਗਈ, ਜੋਕਿ ਖ਼ਬਰ ਲਿਖੇ ਜਾਣ ਤਕ ਜਾਰੀ ਰਹੀ।
ਜ਼ਿਕਰਯੋਗ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਮਦਨ ਲਾਲ ਜਲਾਲਪੁਰ ਨੂੰ ਕਾਂਗਰਸ ਹਾਈਕਮਾਨ ਵੱਲੋਂ ਪਾਰਟੀ 'ਚੋਂ ਮੁਅੱਤਲ ਕੀਤਾ ਗਿਆ ਸੀ। ਦੱਸਣਾ ਬਣਦਾ ਹੈ ਕਿ ਪਟਿਆਲਾ ਵਿਚ ਕਾਂਗਰਸ ਦੀ ਸਵੇਰੇ ਹੋਈ ਮੀਟਿੰਗ ਦੌਰਾਨ ਚੰਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਹੋਈ ਸੀ। ਜਿਸ ਤੋਂ ਬਾਅਦ ਵੱਖ ਤੋਂ ਚੰਨੀ ਦੀ ਫੇਰੀ ਨੇ ਨਵੀਂ ਚਰਚਾ ਛੇੜ ਦਿੱਤੀ ਹੈ।