- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਪੰਜਾਬ ਦੇ ਰਾਜਪਾਲ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਬੋਰਡ ਆਫ਼ ਗਵਰਨਰਜ਼ ਦੇ ਚੇਅਰਮੈਨ ਸ਼੍ਰੀ ਗੁਲਾਬ ਚੰਦ ਕਟਾਰੀਆ ਸਮੇਤ ਬੋਰਡ ਦੇ ਸਮੂਹ ਮੈਂਬਰਾਂ ਦਾ ਹਰ ਕਦਮ 'ਤੇ ਮਿਲੀ ਅਗਵਾਈ ਲਈ ਤਹਿ ਦਿਲੋਂ ਧੰਨਵਾਦ ਕੀਤਾ। ਡਾ. ਸ਼ਰਮਾ ਨੇ ਸਕੂਲ ਦੇ ਅਧਿਆਪਕਾਂ, ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੇ ਸਾਂਝੇ ਯਤਨਾਂ ਅਤੇ ਅਟੁੱਟ ਸਹਿਯੋਗ ਦਾ ਹੀ ਨਤੀਜਾ ਹੈ।

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਪਟਿਆਲਾ: ਪੰਜਾਬ ਪਬਲਿਕ ਸਕੂਲ, ਨਾਭਾ ਨੇ ਐਜੂਕੇਸ਼ਨ ਵਰਲਡ ਇੰਡੀਆ ਸਕੂਲ ਰੈਂਕਿੰਗਜ਼ ਐਵਾਰਡਜ਼ 2026-27 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਭਰ ਦੇ ਕੋ-ਐੱਡ ਬੋਰਡਿੰਗ ਸਕੂਲਾਂ ਦੀ ਸ਼੍ਰੇਣੀ ਵਿੱਚ ਦੂਜਾ ਅਤੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਸਨਮਾਨ ਸਮਾਰੋਹ ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਗਿਆ। ਇਹ ਵੱਕਾਰੀ ਐਵਾਰਡ ਪ੍ਰਾਪਤ ਕਰਨ ਉਪਰੰਤ ਸਕੂਲ ਦੇ ਹੈੱਡਮਾਸਟਰ ਡਾ. ਡੀ.ਸੀ. ਸ਼ਰਮਾ ਨੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਪੰਜਾਬ ਪਬਲਿਕ ਸਕੂਲ, ਨਾਭਾ ਪਰਿਵਾਰ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਬੋਰਡ ਆਫ਼ ਗਵਰਨਰਜ਼ ਦੇ ਚੇਅਰਮੈਨ ਸ਼੍ਰੀ ਗੁਲਾਬ ਚੰਦ ਕਟਾਰੀਆ ਸਮੇਤ ਬੋਰਡ ਦੇ ਸਮੂਹ ਮੈਂਬਰਾਂ ਦਾ ਹਰ ਕਦਮ 'ਤੇ ਮਿਲੀ ਅਗਵਾਈ ਲਈ ਤਹਿ ਦਿਲੋਂ ਧੰਨਵਾਦ ਕੀਤਾ। ਡਾ. ਸ਼ਰਮਾ ਨੇ ਸਕੂਲ ਦੇ ਅਧਿਆਪਕਾਂ, ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੇ ਸਾਂਝੇ ਯਤਨਾਂ ਅਤੇ ਅਟੁੱਟ ਸਹਿਯੋਗ ਦਾ ਹੀ ਨਤੀਜਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਨਮਾਨ ਸਿੱਖਿਆ ਦੇ ਉੱਚ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਪ੍ਰਤੀ ਪੀ.ਪੀ.ਐੱਸ. ਪਰਿਵਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।