- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਨਾਲ ਸਬੰਧਤ ਕੁਝ ਖ਼ਬਰਾਂ/ਜਾਣਕਾਰੀਆਂ ਸੋਸ਼ਲ ਮੀਡੀਆ ਅਤੇ ਮੀਡੀਆ ਵਿੱਚ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।

ਅਸ਼ਵਿੰਦਰ ਠਾਕੁਰ,ਪੰਜਾਬੀ ਜਾਗਰਣ, ਬਨੂੜ: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਜੁੜੇ ਮਾਮਲੇ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਖ਼ਬਰਾਂ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਪਟਿਆਲਾ ਦੇ ਸਬੰਧਤ ਪੁਲਿਸ ਅਧਿਕਾਰੀਆਂ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਤੋਂ ਮਾਮਲੇ ਦੀ ਤੱਥ-ਆਧਾਰਿਤ ਰਿਪੋਰਟ ਤਲਬ ਕੀਤੀ ਹੈ।
ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਨਾਲ ਸਬੰਧਤ ਕੁਝ ਖ਼ਬਰਾਂ/ਜਾਣਕਾਰੀਆਂ ਸੋਸ਼ਲ ਮੀਡੀਆ ਅਤੇ ਮੀਡੀਆ ਵਿੱਚ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
ਮਹਿਲਾ ਕਮਿਸ਼ਨ ਨੇ ਇਸ ਮਾਮਲੇ ਵਿੱਚ ਵਿਦਿਆਰਥਣਾਂ ਦੀ ਸੁਰੱਖਿਆ, ਕਥਿਤ ਤੌਰ 'ਤੇ ਵਿਦਿਆਰਥਣਾਂ ਦੇ ਲਾਪਤਾ ਹੋਣ ਨਾਲ ਸਬੰਧਤ ਸ਼ਿਕਾਇਤਾਂ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਖ਼ਬਰਾਂ ਦੀ ਸੱਚਾਈ ਨੂੰ ਲੈ ਕੇ ਪੁਲਿਸ ਤੋਂ ਵਿਸਥਾਰਤ ਜਾਣਕਾਰੀ ਮੰਗੀ ਹੈ।
ਕਮਿਸ਼ਨ ਨੇ ਅਧਿਕਾਰੀਆਂ ਤੋਂ ਮੁੱਖ ਤੌਰ 'ਤੇ ਚਾਰ ਨੁਕਤਿਆਂ 'ਤੇ ਰਿਪੋਰਟ ਮੰਗੀ ਹੈ। ਜਿਨਾ ਵਿਚ ਯੂਨੀਵਰਸਿਟੀ ਕੈਂਪਸ ਜਾਂ ਹੋਸਟਲ ਵਿੱਚ ਕਿਸੇ ਵਿਦਿਆਰਥਣ ਦੇ ਲਾਪਤਾ ਹੋਣ ਜਾਂ ਕਿਸੇ ਅਣਸੁਖਾਵੀਂ ਘਟਨਾ ਨੂੰ ਲੈ ਕੇ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਹੋਈ ਹੈ ਜਾਂ ਨਹੀਂ, ਅਤੇ ਉਸ 'ਤੇ ਕੀ ਕਾਰਵਾਈ ਕੀਤੀ ਗਈ।ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਕੀਤੇ ਗਏ ਯਤਨਾਂ ਦੀ ਜਾਣਕਾਰੀ। ਮੀਡੀਆ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਖ਼ਬਰਾਂ/ਅਫ਼ਵਾਹਾਂ ਦੀ ਸੱਚਾਈ ਦੀ ਜਾਂਚ ਸਬੰਧੀ ਪੁਲਿਸ ਕਾਰਵਾਈ ਅਤੇ ਤੱਥ-ਆਧਾਰਿਤ ਰਿਪੋਰਟ। ਵਿਦਿਆਰਥਣਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਰੋਕਣ ਲਈ ਯੂਨੀਵਰਸਿਟੀ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ।
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ ਪਰਸੋਂ 30 ਸਤੰਬਰ ਤੱਕ ਰਿਪੋਰਟ ਕਮਿਸ਼ਨ ਅੱਗੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।