- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ

ਕਰਨਵੀਰ ਸਿੰਘ, ਪੰਜਾਬੀ ਜਾਗਰਣ, ਲੌਂਗੋਵਾਲ : ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ, ਗੁਰਬਿੰਦਰ ਸਿੰਘ ਲਹਿਰਾ ਆਦਿ ਆਗੂਆਂ ਵਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਸੀਵਰੇਜ ਬੋਰਡ ਦੇ ਇੰਜੀਨੀਅਰ ਇਨ ਚੀਫ ਕਮ ਟੈਕਨੀਕਲ ਐਡਵਾਈਜਰ ਅਸ਼ਵਨੀ ਕੁਮਾਰ, ਇੰਜ, ਸਬਜੀਤ ਸਿੰਘ ਚੀਫ਼ ਇੰਜੀਨੀਅਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਆਗੂਆਂ ਵੱਲੋਂ ਪਿਛਲੀਆਂ ਮੀਟਿੰਗਾਂ ਦੌਰਾਨ ਜਿਵੇਂ ਕਿ ਨਗਰ ਕੌਂਸਲਾਂ, ਪਾਵਰ ਕਾਮ ਐਂਡ ਟਰਾਂਸਕੋ ਦੇ ਵਲੋ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਰਾਹੀਂ ਆਊਟਸੋਰਸ ਦੇ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿੱਚ ਲਿਆ ਗਿਆ ਹੈ, ਉਸ ਤਰ੍ਹਾਂ ਹੀ ਸੀਵਰੇਜ ਬੋਰਡ ਵਲੋਂ ਸਾਡੇ 2500 ਦੇ ਕਰੀਬ ਫੀਲਡ ਅਤੇ ਦਫਤਰੀ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ਤੇ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅਧਿਕਾਰੀਆ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜਿੰਨੇ ਵੀ ਸਥਾਨਕ ਸਰਕਾਰਾਂ ਵਿਭਾਗ ਦੇ ਅੰਦਰ ਸੀਵਰੇਜ ਬੋਰਡ ਵਿੱਚ ਆਊਟ ਸੋਰਸ ਮੁਲਾਜ਼ਮ ਕੰਮ ਕਰ ਰਹੇ ਹਨ ਉਹਨਾਂ ਨੂੰ ਦੀ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਪਾਸ ਕਰਕੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਪਾਵਰਕਾਮ ਐਂਡ ਟਰਾਂਸਕੋ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਯਾਦਵਿੰਦਰ ਸਿੰਘ ਯਾਦੀ, ਪਰਦੀਪ ਸਿੰਘ ਭੀਖੀ ਹਾਜ਼ਰ ਸਨ।