
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਸਬੰਧੀ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਅਥਾਰਿਟੀ ਦੇ ਉੱਚ ਅਧਿਕਾਰੀਆਂ ਦੀ ਹੋਈ ਇੱਕ ਅਹਿਮ ਮੀਟਿੰਗ ’ਚ ਸੈਸ਼ਨ 2026-27 ਦੌਰਾਨ ਟਿਊਸ਼ਨ/ਕੋਰਸ ਫੀਸ, ਰਜਿਸਟ੍ਰੇਸ਼ਨ ਫੀਸ ਅਤੇ ਹੋਸਟਲ ਫੀਸਾਂ ਵਿੱਚ ਕੀਤਾ ਗਿਆ ਸਮੁੱਚਾ ਵਾਧਾ ਪੂਰਨ ਤੌਰ 'ਤੇ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬੀ ਯੂਨੀਵਰਸਿਟੀ ਨੇ ਇਹ ਅਹਿਮ ਫ਼ੈਸਲਾ ਲਿਆ ਹੈ।

ਪਰਗਟ ਸਿੰਘ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨਾਂ ਤੋਂ ਫੀਸ ਵਾਧੇ ਦੇ ਵਿਰੁੱਧ ਚੱਲ ਰਹੇ ਵਿਦਿਆਰਥੀਆਂ ਦੇ ਸੰਘਰਸ਼ ਦੇ ਮੱਦੇਨਜਰ ’ਵਰਸਿਟੀ ਵੱਲੋਂ ਫੀਸਾਂ ਵਿੱਚ ਕੀਤਾ ਗਿਆ ਹਾਲੀਆ ਵਾਧਾ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਅਥਾਰਿਟੀ ਦੇ ਉੱਚ ਅਧਿਕਾਰੀਆਂ ਦੀ ਹੋਈ ਇੱਕ ਅਹਿਮ ਮੀਟਿੰਗ ’ਚ ਸੈਸ਼ਨ 2026-27 ਦੌਰਾਨ ਟਿਊਸ਼ਨ/ਕੋਰਸ ਫੀਸ, ਰਜਿਸਟ੍ਰੇਸ਼ਨ ਫੀਸ ਅਤੇ ਹੋਸਟਲ ਫੀਸਾਂ ਵਿੱਚ ਕੀਤਾ ਗਿਆ ਸਮੁੱਚਾ ਵਾਧਾ ਪੂਰਨ ਤੌਰ 'ਤੇ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬੀ ਯੂਨੀਵਰਸਿਟੀ ਨੇ ਇਹ ਅਹਿਮ ਫ਼ੈਸਲਾ ਲਿਆ ਹੈ।
ਉਪ-ਕੁਲਪਤੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ 2026–27 ਦੇ ਅਕਾਦਮਿਕ ਸੈਸ਼ਨ ਲਈ ਫੀਸਾਂ ਦਾ ਢਾਂਚਾ ਪਿਛਲੇ ਅਕਾਦਮਿਕ ਸੈਸ਼ਨ ਦੌਰਾਨ ਲਾਗੂ ਫੀਸਾਂ ਦੇ ਪੱਧਰ ’ਤੇ ਹੀ ਕਾਇਮ ਰਹੇਗਾ ਅਤੇ ਫੀਸਾਂ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਅਤੇ ਅਕਾਦਮਿਕ ਹਿੱਤ ਯੂਨੀਵਰਸਿਟੀ ਦੀ ਸਭ ਤੋਂ ਵੱਡੀ ਤਰਜੀਹ ਹਨ। ਉਨ੍ਹਾਂ ਕਿਹਾ ਕਿ ਭਾਵੇਂ ਯੂਨੀਵਰਸਿਟੀ ਇਸ ਸਮੇਂ ਗੰਭੀਰ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ, ਫਿਰ ਵੀ ਯੂਨੀਵਰਸਟੀ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਆਰਥਿਕ ਮੁਸ਼ਕਲਾਂ ਕਾਰਨ ਮਿਆਰੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ।
---
ਮੋਰਚਾ ਜਾਰੀ, ਫੈਸਲਾ ਅੱਜ
ਪੰਜਾਬ ਸਟੂਡੈਂਟ ਯੂਨੀਅਨ (ਲਲਕਾਰ) ਦੀ ਅਗਵਾਈ ਹੇਠ ਫੀਸ ਵਾਧੇ ਵਿਰੋਧੀ ਫਰੰਟ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਲੱਗਾ ਪੱਕਾ ਮੋਰਚਾ ਅੱਜ 19ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਫਰੰਟ ਵੱਲੋਂ ਪ੍ਰਸ਼ਾਸਨ ਨੂੰ ਫੀਸ ਵਾਧਾ ਵਾਪਿਸ ਲੈਣ ਦਾ ਲਿਖਤੀ ਨੋਟਿਸ ਕੱਢ ਕੇ ਫਰੰਟ ਨੂੰ ਭਰੋਸੇ ਵਿਚ ਲੈਣ ਦੀ ਗੱਲ ਕਹੀ ਗਈ ਹੈ। ਆਗੂਆਂ ਨੇ ਆਖਿਆ ਕਿ ਪ੍ਰਸ਼ਾਸਨ ਨੇ ਕੋਈ ਲਿਖਤੀ ਨੋਟਿਸ ਕੱਢਣ ਦੀ ਬਜਾਏ ਸਿਰਫ ਇਕ ਪ੍ਰੈੱਸ ਬਿਆਨ ਜਾਰੀ ਕੀਤਾ ਹੈ ਅਤੇ ਬਾਕੀ ਰਹਿੰਦੀਆਂ 5 ਮੰਗਾਂ ਉੱਪਰ ਕੋਈ ਪੁਖਤਾ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਫੀਸ ਵਾਧਾ ਵਾਪਸੀ ਦਾ ਲਿਖਤੀ ਨੋਟਿਸ ਕਢਵਾਉਣ ਅਤੇ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ ਕੱਲ੍ਹ 31 ਅਗਸਤ ਨੂੰ 11 ਵਜੇ ਵੀਸੀ ਦਫਤਰ ਅੱਗੇ ਇਕੱਠੇ ਹੋ ਕੇ ਅਗਲਾ ਫੈਸਲਾ ਕੀਤਾ ਜਾਵੇਗਾ।