- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀਆ ਨੇ ਵਾਗਡੋਰ ਭਾਜਪਾ ਦੇ ਹੱਥ ਸੌਂਪਣ ਦਾ ਬਣਾਇਆ ਮਨ : ਸਤਪਾਲ ਪੂਨੀਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਬੇੜ੍ਹਾ : ਪੰਜਾਬ ਦੇ ਲੋਕਾਂ ਨੇ ਸੂਬੇ ਦੀ ਵਾਗਡੋਰ ਭਾਰਤੀ ਜਨਤਾ ਪਾਰਟੀ ਦੇ ਹੱਥ ਸੌਂਪਣ ਦਾ ਪੂਰਾ ਮਨ ਬਣਾ ਲਿਆ ਹੈ, ਕਿਉਂਕਿ ਲੋਕਾਂ ਨੇ ਵੇਖ ਲਿਆ ਹੈ ਕਿ ਪਿਛਲੇ ਬੀਤੇ ਸਾਲਾਂ ’ਚ ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੇ ਮਿਲ ਕੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਸਨੌਰ ਸਤਪਾਲ ਸਿੰਘ ਪੂਨੀਆ ਨੇ ਮੰਜਲ ਕਲਾਂ ਵਿਖੇ ਭਾਜਪਾ ਦੀ ਮੀਟਿੰਗ ਦੌਰਾਨ ਕੀਤਾ। ਸਤਪਾਲ ਸਿੰਘ ਪੂਨੀਆ ਨੇ ਕਿਹਾ ਕਿ ਤਿੰਨਾਂ ਪਾਰਟੀਆਂ ਨੇ ਸਿਰਫ਼ ਤੇ ਸਿਰਫ਼ ਝੂਠ ਬੋਲ ਕੇ ਅਤੇ ਪੰਜਾਬੀਆਂ ਨੂੰ ਗੁਮਰਾਹ ਕਰ ਕੇ ਸੱਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਲੀਹੋਂ ਲੱਥੀ ਗੱਡੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਪੰਜਾਬੀ ਹੁਣ ਨਰਿੰਦਰ ਮੋਦੀ ਦੀ ਅਗਵਾਈ ਵੱਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਦੇਸ਼ ਦਾ ਚੌਤਰਫ਼ਾ ਵਿਕਾਸ ਕਰਵਾਇਆ। ਉਨ੍ਹਾਂ ਕਿਹਾ ਕਿ ਸੂਬੇ ਦੀ ਲੀਹੋਂ ਲੱਥੀ ਗੱਡੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਪੰਜਾਬੀ ਹੁਣ ਨਰੇਂਦਰ ਮੋਦੀ ਦੀ ਡਬਲ ਇੰਜਨ ਸਰਕਾਰ ਦੀ ਪੁਕਾਰ ਕਰ ਰਹੇ ਹਨ। ਇਸ ਮੌਕੇ ਸਤਪਾਲ ਸਿੰਘ ਪੂਨੀਆ ਨੇ ਪਾਰਟੀ ਵਰਕਰਾਂ ਨਾਲ ਹਲਕੇ ਦੇ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਜਗਦੀਸ਼ ਸਿੰਘ ਨੈਣਾ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ ਗੱਗੀ, ਹਰਜਿੰਦਰ ਸਿੰਘ, ਅੰਗਰੇਜ਼ ਸਿੰਘ ਫੌਜੀ, ਮਲਕੀਤ ਸਿੰਘ ਅਤੇ ਭਾਜਪਾ ਮੰਡਲ ਪ੍ਰਧਾਨ ਕੁਬੇਰ ਸ਼ਰਮਾ ਸਮੇਤ ਹੋਰ ਪਾਰਟੀ ਵਰਕਰ ਮੌਜੂਦ ਸਨ।