- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਪੰਜਾਬ ਯਾਤਰਾ ਲਈ ਪੰਜਾਬ ਵਾਸੀ ਅੱਗੇ ਆਉਣ : ਜੱਗੀ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਜਨਤਾ ਪਾਰਟੀ ਦੇ ਐਸਸੀ ਮੋਰਚਾ ਜ਼ਿਲ੍ਹਾ ਪਟਿਆਲਾ (ਉੱਤਰੀ) ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਲਈ ਸਹਾਈ ਹੋਵੇਗੀ। ਜਗਦੀਪ ਸਿੰਘ ਜੱਗੀ ਨੇ ਕਿਹਾ ਕਿ ਭਾਜਪਾ ਦੇ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਮੁਖ ਏਜੰਡਾ ਇਕ ਸ਼ਲਾਘਾਯੋਗ ਕਦਮ ਹੈ ਕਿਉਂਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਤਾਕਤ ਹਨ, ਇਸ ਲਈ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਸਿੱਖਿਆ, ਖੇਡਾਂ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮਾੜਾ ਪ੍ਰਭਾਵ ਸਿਰਫ਼ ਇਕ ਵਿਅਕਤੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਇਸ ਨਾਲ ਪੂਰਾ ਪਰਿਵਾਰ ਪ੍ਰਭਾਵਿਤ ਹੁੰਦਾ ਹੈ। ਇਸ ਲਈ ਸਮਾਜ ਦੇ ਹਰੇਕ ਵਰਗ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਜਗਦੀਪ ਸਿੰਘ ਜੱਗੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸੰਗਤ ਅਤੇ ਗਤੀਵਿਧੀਆਂ ਵੱਲ ਧਿਆਨ ਦੇਣ ਅਤੇ ਉਨ੍ਹਾਂ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਖੁੱਲ੍ਹ ਕੇ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਨੌਜਵਾਨ ਅਤੇ ਆਮ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਜਗਦੀਪ ਸਿੰਘ ਜੱਗੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਭਾਜਪਾ ਦੇ ਵੱਲੋਂ ਚਲਾਈ ਗਈ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਮਿਲ ਕੇ ਯਤਨ ਕਰਨ।