ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ" ਦਿੱਲੀ ਦਾ ਕੇਜਰੀਵਾਲ ਹੈ: ਬਾਦਲ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ" ਦਿੱਲੀ ਦਾ ਕੇਜਰੀਵਾਲ ਹੈ: ਬਾਦਲ
Publish Date: Sun, 02 Aug 2026 04:15 PM (IST)
Updated Date: Mon, 03 Aug 2026 04:02 AM (IST)
ਜੱਸੀ ਮੰਨਵੀ ਨੂੰ ਥਾਪਿਆ ਅਮਰਗੜ੍ਹ ਤੋ ਉਮੀਦਵਾਰ ਜਸਵੀਰ ਫਰਵਾਲੀ/ਸੱਤਪਾਲ ਕਾਬਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ/ਅਹਿਮਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਇੱਕ ਸੈਕੂਲਰ ਪਾਰਟੀ ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਜਦ ਕਿ ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ ਨੇ ਹਮੇਸ਼ਾ ਧਰਮ ਦੇ ਨਾਂ ਤੇ ਰਾਜਤੀਨੀ ਕੀਤੀ ਹੈ। ਇਹ ਪਾਰਟੀਆਂ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਹਨ। ਇਸ ਤਰ੍ਹਾਂ ਸਾਨੂੰ ਪਹਿਲਾਂ ਅੰਗਰੇਜ਼ਾਂ ਲੁੱਟ ਕੇ ਲੈ ਗਏ ਹੁਣ ਜਦੋਂ ਦੇ ਝਾੜੂ ਪਾਰਟੀ ਵਾਲੇ ਆਏ ਹਨ, ਉਹੀ ਕੰਮ ਇਨ੍ਹਾਂ ਨੇ ਕੀਤਾ ਪੰਜਾਬ ਦਾ ਸਾਰਾ ਕੁਝ ਲੁੱਟ ਕੇ ਲੈ ਗਏ। ਇਸ ਲਈ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਦਿੱਲੀ ਦਾ ਕੇਜਰੀਵਾਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਹਿਮਦਗੜ੍ਹ ਨੇੜਲੇ ਪਿੰਡ ਰੋਹੀੜਾ ਵਿਖੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੇ 10 ਸਾਲਾਂ ਦੇ ਵਿਕਾਸ ਕਾਰਜਾਂ ਨੂੰ ਯਾਦ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਰੱਕੀ, ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਹਰ ਵਰਗ ਦੀ ਭਲਾਈ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨ ਕਾਲ ਦੌਰਾਨ ਹੀ ਹੋਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਆਉਣ ਵਾਲੇ ਸਮੇਂ ’ਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ। ਇਸ ਲੋਕ ਮਿਲਣੀ ਵਿਚ ਹਾਜ਼ਰ ਲੋਕਾਂ ਨੇ ਪਾਰਟੀ ਦੀਆਂ ਨੀਤੀਆਂ ’ਚ ਵਿਸ਼ਵਾਸ ਪ੍ਰਗਟਾਇਆ। ਉਨ੍ਹਾਂ ਪਾਰਟੀ ਵਰਕਰਾਂ ਨੂੰ ਘਰ-ਘਰ ਤੱਕ ਪਹੁੰਚ ਕੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਸੰਘਰਸ਼ ਕਰਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦਾ ਰਹੇਗਾ। ਇਸ ਮੌਕੇ ਹਲਕਾ ਅਮਰਗੜ੍ਹ ਦੇ ਇੰਚਾਰਜ ਜਸਵੀਰ ਸਿੰਘ ਮੰਨਵੀਂ, ਹਲਕਾ ਇੰਚਾਰਜ ਜੁਹਿਦਾ ਸੁਲੇਮਾਨ ਹਲਕਾ ਮਾਲੇਰਕੋਟਲਾ, ਜਸਵੀਰ ਸਿੰਘ ਦਿਉਲ, ਕੁਲਵੰਤ ਸਿੰਘ ਬੇਗੋਵਾਲ, ਲਾਭ ਸਿੰਘ ਜਿੱਤ ਵਾਲ, ਸਾਬਕਾ ਸਰਪੰਚ ਸੁਰਜੀਤ ਸਿੰਘ ਕੁੱਪ ਖੁਰਦ, ਸਾਬਕਾ ਸਰਪੰਚ ਦਰਸ਼ਨ ਸਿੰਘ ਕੁੱਪ ਕਲਾਂ, ਸਾਬਕਾ ਸਰਪੰਚ ਭਿੰਦਰ ਸਿੰਘ ਰੋਹਣੋ ਹਾਜ਼ਰ ਸਨ।