ਪੰਜਾਬ ਦੀ ਕਾਨੂੰਨ ਵਿਵਸਥਾ ਹੋ ਰਹੀ ਹੈ ਕਮਜ਼ੋਰ : ਸਿੰਗਲਾ
ਪੰਜਾਬ ਦੀ ਕਾਨੂੰਨ ਵਿਵਸਥਾ ਲਗਾਤਾਰ ਹੋ ਰਹੀ ਹੈ ਕਮਜ਼ੋਰ: ਸਿੰਗਲਾ
Publish Date: Thu, 26 Mar 2026 05:40 PM (IST)
Updated Date: Fri, 27 Mar 2026 04:06 AM (IST)

ਪਿੰਡ ਪੰਨਵਾਂ ਵਿਖੇ ਵੱਖ-ਵੱਖ ਪਾਰਟੀਆਂ ਦੇ ਆਗੂ ਕਾਂਗਰਸ ’ਚ ਸ਼ਾਮਲ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਕਾਂਗਰਸ ਨੂੰ ਉਸ ਸਮੇਂ ਬਲ ਮਿਲਿਆ, ਜਦੋਂ ਪਿੰਡ ਪੰਨਵਾ ਵਿਖੇ ਵੱਖ-ਵੱਖ ਪਾਰਟੀਆਂ ਦੇ ਆਗੂ ਸਾਥੀਆਂ ਸਮੇਤ ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਕਿਹਾ ਹਲਕਾ ਸੰਗਰੂਰ ਵਿਚ ਸਾਡੀ ਸਰਕਾਰ ਮੌਕੇ ਹੋਏ ਵਿਕਾਸ ਕਾਰਜਾਂ ਨੂੰ ਦੇਖਦਿਆਂ, ਦੂਜੀਆਂ ਪਾਰਟੀਆਂ ਦੇ ਆਗੂ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ’ਚ ਸ਼ਾਮਲ ਹੋ ਕੇ ਕਾਂਗਰਸ ਨੂੰ ਹੋਰ ਮਜ਼ਬੂਤ ਕਰ ਰਹੇ ਹਨ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਗੁਰਚਰਨ ਸਿੰਘ ਸੋਨੀ ਪੰਨਵਾਂ, ਭੋਲਾ ਸਿੰਘ ਤੇ ਸਾਥੀਆਂ ਸਵਾਗਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਆਗਾਮੀ ਸਮੇਂ ਵਿੱਚ ਵੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕੁਝ ਮੰਤਰੀਆਂ ਵੱਲੋਂ ਬਣਾਇਆ ਗਿਆ ਡਰ ਅਤੇ ਗੁੰਡਾਗਰਦੀ ਦਾ ਮਾਹੌਲ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਲਗਾਤਾਰ ਕਮਜ਼ੋਰ ਹੋ ਰਹੀ ਹੈ ਅਤੇ ਡਾ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਵਾਪਰੀ ਦੁੱਖਦਾਈ ਘਟਨਾ ਨੇ ਇਸ ਗੱਲ ਨੂੰ ਹੋਰ ਵੀ ਸਾਫ ਕਰ ਦਿੱਤਾ ਹੈ ਕਿ ਆਮ ਆਦਮੀ ਖਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਇਸ ਸਭ ਨੂੰ ਸਮਝ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਕਾਂਗਰਸ ਨਾਲ ਜੁੜ ਰਹੇ ਹਨ। ਸਮਾਗਮ ਦੌਰਾਨ ਸਭ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਲਈ ਕਮਰਕੱਸ ਹੋਣ ਦਾ ਸੰਕਲਪ ਲਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਰਣਜੀਤ ਸਿੰਘ ਅਤੇ ਮੰਗਤ ਸ਼ਰਮਾ, ਓਐਸਡੀ ਟੂ ਸਿੰਗਲਾ ਜਗਤਾਰ ਨਮਾਦਾਂ, ਕੌਂਸਲਰ ਸਵਰਨ ਸਿੰਘ ਅਤੇ ਸੰਜੀਵ ਲਾਲਕਾ, ਹਰਦੀਪ ਤੂਰ, ਗਗਨਦੀਪ ਗੋਲਡੀ ਕਾਕੜਾ, ਸਾਹਿਬ ਸਿੰਘ ਭੜੋ ਹਾਜ਼ਰ ਸਨ।