ਗਣਤੰਤਰ ਦਿਵਸ ਤੇ ਅਣ ਏਡਿਡ ਅਧਿਆਪਕਾਂ ਵੱਲੋਂ ਪੰਜਾਬ ਪੱਧਰੀ ਰੋਸ਼ ਪ੍ਰਦਰਸ਼ਨ
ਗਣਤੰਤਰ ਦਿਵਸ ਤੇ ਅਣ ਏਡਿਡ ਅਧਿਆਪਕਾਂ ਵੱਲੋਂ ਪੰਜਾਬ ਪੱਧਰੀ ਰੋਸ਼ ਪ੍ਰਦਰਸ਼ਨ
Publish Date: Sun, 25 Jan 2026 05:54 PM (IST)
Updated Date: Mon, 26 Jan 2026 04:10 AM (IST)
ਵਰਿੰਦਰ ਸਿੰਘ, ਪੰਜਾਬੀ ਜਾਗਰਣ, ਧੂਰੀ : ਸਥਾਨਕ ਪਾਰਕ ਵਿੱਚ ਅਣ ਏਡਿਡ ਅਧਿਆਪਕ ਫ਼ਰੰਟ ਪੰਜਾਬ ਦੀ ਮੀਟਿੰਗ ਹੋਈ। ਜਿਸ ਵਿਚ ਫ਼ਰੰਟ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਅਣ ਏਡਿਡ ਅਧਿਆਪਕ ਫ਼ਰੰਟ ਵਲੋਂ ਹੁਣ ਤੱਕ ਆਪਣੇ ਹੱਕਾਂ ਲਈ ਕੀਤੇ ਗਏ ਸੰਘਰਸ਼ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਇਸਨੂੰ ਅਣਗੌਲਿਆਂ ਕੀਤੇ ਜਾਣ ਤੇ ਦੁੱਖ ਅਤੇ ਰੋਸ ਪ੍ਰਗਟ ਕੀਤਾ ਗਿਆ। ਸੂਬਾ ਪ੍ਰਧਾਨ ਨਿਰਭੈ ਸਿੰਘ ਨੇ ਕਿਹਾ ਕਿ ਭਾਵੇਂ ਹੁਣ ਤੱਕ ਸਰਕਾਰ ਨਾਲ ਸਾਡੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਸਦਾ ਨਤੀਜਾ ਸਿਫ਼ਰ ਰਿਹਾ ਹੈ ਵਾਰ ਵਾਰ ਮੀਟਿੰਗਾਂ ਤੇ ਭਰੋਸਾ ਦੇਣ ਦੇ ਬਾਵਜੂਦ ਵੀ ਅਣ ਏਡਿਡ ਅਧਿਆਪਕਾਂ ਦੇ ਤੌਰ ਤੇ ਨਾਮਾਤਰ ਤਨਖਾਹਾਂ ਤੇ ਸੇਵਾ ਨਿਭਾ ਰਹੇ ਅਧਿਆਪਕਾਂ ਪ੍ਰਤੀ ਸਰਕਾਰ ਨੇ ਕੋਈ ਵੀ ਸਕਾਰਾਤਮਕ ਫੈਸਲਾ ਕਰਨ ਦੀ ਬਜਾਏ ਲਾਰਿਆਂ ਨਾਲ ਹੀ ਸਮਾਂ ਅਤੇ ਅਧਿਆਪਕਾਂ ਦੀ ਜ਼ਿੰਦਗੀ ਬਰਬਾਦ ਕਰਨ ਦੀ ਨੀਤੀ ਅਪਣਾਈ ਹੋਈ ਹੈ ਇਸ ਲਈ ਸਮੂਹ ਜਿਲ੍ਹਾ ਪ੍ਰਧਾਨਾਂ ਦੀ ਮੌਜੂਦਗੀ ਵਿਚ ਫੈਸਲਾ ਲਿਆ ਗਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਪੂਰੇ ਪੰਜਾਬ ਵਿਚ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਲਈ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।