- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੇਰਾਂ ਦਿਨ ਬਾਅਦ ਨਹੀਂ ਹੋਈ ਕਣਕ ਦੀ ਖਰੀਦ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਦੇ ਜ਼ਿਲ੍ਹਾ ਆਗੂ ਯਾਦਵਿੰਦਰ ਸਿੰਘ ਬੂਰੜ ਤੇ ਬਲਾਕ ਪ੍ਰਧਾਨ ਮਨਦੀਪ ਸਿੰਘ ਭੂਤਗੜ੍ਹ ਦੀ ਅਗਵਾਈ ਵਿਚ ਵਫ਼ਦ ਨੇ ਐੱਸਡੀਐੱਮ ਪਾਤੜਾਂ ਕਾਲਾ ਰਾਮ ਕਾਂਸਲ ਅਤੇ ਤਹਿਸੀਲਦਾਰ ਹਰਸਿਮਰਨ ਸਿੰਘ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਐੱਸਡੀਐੱਮ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਹੈ ਕਿ 15 ਅਪ੍ਰੈਲ ਤੱਕ ਕੇਂਦਰ ਸਰਕਾਰ ਦੀ ਸਰਵੇ ਟੀਮ ਆਪਣਾ ਕੰਮ ਮੁਕੰਮਲ ਕਰ ਲਵੇਗੀ ਉਸ ਤੋਂ ਬਾਅਦ ਪਾਤੜਾਂ ਤਹਿਸੀਲ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨੂੰ ਨਹੀਂ ਆਵੇਗੀ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਵਾਅਦੇ ਕਰ ਰਹੀ ਹੈ ਪਰ ਹਕੀਕਤ ਇਹ ਹੈ ਕਿ 13 ਦਿਨ ਬੀਤ ਜਾਣ ਮਗਰੋਂ ਵੀ ਕਿਸਾਨ ਮੰਡੀਆਂ ’ਚ ਖੱਜਲ ਖ਼ੁਆਰੀਆਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ। ਮਾਰਕੀਟ ਕਮੇਟੀ ਪਾਤੜਾਂ ਅਧੀਨ ਆਉਂਦੀਆਂ ਮੰਡੀਆਂ ਅਤੇ ਸਬ ਯਾਰਡਾਂ ਵਿਚ ਇਕ ਵੀ ਢੇਰੀ ਦੀ ਸਰਕਾਰੀ ਖ਼ਰੀਦ ਨਹੀਂ ਹੋਈ ਹੈ। ਮੰਡੀਆਂ ਵਿਚ ਨਾਂ ਸਰਕਾਰੀ ਖਰੀਦ ਹੈ ਨਾਂ ਬਾਰਦਾਨਾ ਹੈ ਤੇ ਨਾਂ ਹੀ ਸਾਫ ਸਫ਼ਾਈ ਦੇ ਪ੍ਰਬੰਧ ਹਨ। ਮੰਡੀਆਂ ਵਿੱਚ ਕਣਕ ਦੇ ਵੱਡੇ ਵੱਡੇ ਢੇਰ ਨਜ਼ਰ ਆ ਰਹੇ ਹਨ ਤੇ ਮੰਡੀਆਂ ਨੱਕੋਂ ਨੱਕ ਭਰ ਗਈਆਂ ਹਨ । ਪਹਿਲਾਂ ਪੰਜਾਬ ਸਰਕਾਰ ਨੇ ਆੜ੍ਹਤੀਆਂ ਨਾਲ ਰਾਬਤਾ ਨਹੀਂ ਰੱਖਿਆ ਹੜਤਾਲ ਹੋਈ ਹੁਣ ਖਰੀਦ ਇੰਸਪੈਕਟਰਾਂ ਦੀ ਹੜਤਾਲ ਜਾਰੀ ਹੈ । ਖਰੀਦ ਕਰਨ ਵਾਲੀਆਂ ਏਜੰਸੀਆਂ ਨੇ ਖਰੀਦ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ,ਇਹ ਸਾਰੀਆਂ ਘਾਟਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਲਾਪਰਵਾਹੀ ਕਾਰਨ ਹੀ ਵਾਪਰ ਰਹੀਆਂ ਹਨ । ਇੱਕ ਸਰਕਾਰੀ ਲਾਪਰਵਾਹੀਆਂ ਦੂਜੇ ਪਾਸੇ ਮੌਸਮ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਹੈ । ਜਿਸ ਕਾਰਨ ਕਿਸਾਨ ਦੂਹਰੀ ਮਾਰ ਝੱਲ ਰਹੇ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਖਰੀਦ ਤੇ ਲਾਈਆਂ ਸ਼ਰਤਾਂ ਵਾਪਸ ਲਵੇ । ਮੌਜੂਦਾ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਤੁਰੰਤ ਨਿਰਵਿਘਨ ਸਰਕਾਰੀ ਖਰੀਦ ਨੂੰ ਯਕੀਨੀ ਬਣਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਨਿਰਵਿਘਨ ਖ਼ਰੀਦ ਸ਼ੁਰੂ ਨਹੀਂ ਕੀਤੀ ਜਾਂਦੀ ਤਾਂ ਕਿਸਾਨਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਜਨਰਲ ਸਕੱਤਰ ਅਮਰਿੰਦਰ ਸਿੰਘ ਘੱਗਾ, ਪ੍ਰੈਸ ਸਕੱਤਰ ਗੁਰਜਿੰਦਰ ਸਿੰਘ ਸਧਾਰਨਪੁਰ, ਸੀਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਬੂਰੜ,ਬਲਾਕ ਆਗੂ ਪ੍ਰਿਤਪਾਲ ਸਿੰਘ ਤੰਬੂਵਾਲਾ, ਬੂਟਾ ਸਿੰਘ ਤੰਬੂ ਵਾਲਾ, ਕੁਲਦੀਪ ਸਿੰਘ ਬਰਾਸ, ਇਕਾਈ ਪ੍ਰਧਾਨ ਆ ਨਿਸ਼ਾਨ ਸਿੰਘ ਬੁਰੜ, ਇਕਾਈ ਖਜਾਨਚੀ ਮੁਖਤਿਆਰ ਸਿੰਘ ਭੂਤਗੜ, ਲਖਬੀਰ ਸਿੰਘ ਘੱਗਾ ਆਗੂ ਹਾਜ਼ਰ ਸਨ।