ਰਘਵੀਰ ਸਿੰਘ ਗੋਪਾਲਪੁਰ ਪ੍ਰਧਾਨ ਨਿਯੁਕਤ
ਰਘਵੀਰ ਸਿੰਘ ਗੋਪਾਲਪੁਰ ਪ੍ਰਧਾਨ ਨਿਯੁਕਤ
Publish Date: Fri, 16 Jan 2026 04:26 PM (IST)
Updated Date: Fri, 16 Jan 2026 04:27 PM (IST)
ਫੋਟੋ 16ਪੀਟੀਐਲ: 6 ਐਚ.ਐੱਸ.ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਵਫਾਦਾਰ ਸਿਪਾਹੀ ਰਘਬੀਰ ਸਿੰਘ ਗੋਪਾਲਪੁਰ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਵਿਰਾਸਤ ਸੇਵਾ ਸੰਗਠਨ ( ਤੀਰਥ ਯਾਤਰਾ) ਦਾ ਇਨਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਕਾਰਨ ਪਾਰਟੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ ਨੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਪੰਜਾਬ ਪ੍ਰਧਾਨ-ਸ਼ਮਿੰਦਰ ਸਿੰਘ ਖਿੰਡਾ ਵਿਰਾਸਤ ਸੇਵਾ ਸੰਗਠਨ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਵੱਲੋਂ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਨੂੰ ਪੁਰੀ ਇਮਾਨਦਾਰੀ ਤੇ ਤਨਦੇਹੀ ਦੇ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾ ਰਹੇ ਹਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਨਾਲ ਜੋੜ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ 2027 ਦੌਰਾਨ ਪੰਜਾਬ ਸੂਬੇ ਅੰਦਰ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।