ਰਘਵੀਰ ਗੋਪਾਲਪੁਰ ਵੱਲੋਂ ਸੰਗਤ ਦੇ ਤੀਰਥ ਯਾਤਰੀਆਂ ਦੇ ਡਰਾਅ ਕੱਢੇ
ਰਘਵੀਰ ਸਿੰਘ ਗੋਪਾਲਪੁਰ ਵੱਲੋਂ ਸੰਗਤਾਂ ਦੇ ਤੀਰਥ ਯਾਤਰੀਆਂ ਦੇ ਡਰਾਅ ਕੱਢੇ
Publish Date: Sat, 24 Oct 2026 04:30 PM (IST)
Updated Date: Sat, 24 Oct 2026 04:34 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ ਵੱਲੋਂ ਹਲਕਾ ਰਾਜਪੁਰਾ ਦੇ ਪਿੰਡ ਮਿਰਜਾਪੁਰ ਤੇ ਹਲਕਾ ਘਨੌਰ ਦੇ ਪਿੰਡ ਪੀਰ ਕਲੋਨੀ (ਸੈਦਖੇੜੀ) ਵਿਖੇ ਸੰਗਤਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਵਾਸਤੇ ਤੀਰਥ ਯਾਤਰੀਆਂ ਦੇ ਡਰਾਅ ਕੱਢੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੰਗਤਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਜਿਸ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਰਾਜਪੁਰਾ ਦੇ ਘਨੋਰ ਦੇ ਹਰੇਕ ਪਿੰਡ ਦੇ ਵਿੱਚੋਂ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਚੁੱਕੇ ਹਨ ਅਤੇ ਲੋਕਾਂ ਦੇ ਵਿੱਚ ਤੀਰਥ ਯਾਤਰਾ ਉੱਤੇ ਜਾਣ ਦੇ ਲਈ ਕਾਫੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਪਿੰਡ ਮਿਰਜਾਪੁਰ ਦੇ ਸਰਪੰਚ ਰਾਮ ਕਰਨ, ਪੰਚ ਹਰਭਜਨ ਸਿੰਘ, ਹਰਵਿੰਦਰ ਸਿੰਘ ਮਿਰਜਾਪੁਰ, ਸੰਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਅਤੇ ਇਲਾਕਾ ਨਿਵਾਸੀ ਮੌਜੂਦ ਸਨ।