ਧਰਨੇ ਦੌਰਾਨ ਪਾਣੀ ਦੀਆਂ ਬੁਛਾੜਾਂ ਨਾਲ ਰਾਹੁਲ ਇੰਦਰ ਸਿੰਘ ਸਿੱਧੂ ਜ਼ਖ਼ਮੀ ਧਰਨੇ ਦੌਰਾਨ ਪਾਣੀ ਦੀਆਂ ਬੁਛਾੜਾਂ ਨਾਲ ਰਾਹੁੱਲਇੰਦਰ ਸਿੰਘ ਸਿੱਧੂ (ਭੱਠਲ) ਜ਼ਖ਼ਮੀ
Publish Date: Wed, 16 Sep 2026 06:46 PM (IST)
Updated Date: Thu, 17 Sep 2026 04:03 AM (IST)
ਚਸ਼ਮਾ ਟੁੱਟ ਕੇ ਅੱਖ ’ਚ ਲੱਗਣ ਕਾਰਨ ਲੱਗੀ ਸੱਟ, ਚੰਨੀ ਸਮੇਤ ਸੀਨੀਅਰ ਕਾਂਗਰਸੀ ਆਗੂਆਂ ਨੇ ਰਿਹਾਇਸ਼ ’ਤੇ ਪਹੁੰਚ ਕੇ ਪੁੱਛਿਆ ਹਾਲ-ਚਾਲ ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਅਤੇ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਗਏ ਧਰਨੇ-ਪ੍ਰਦਰਸ਼ਨ ਦੌਰਾਨ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁੱਲਇੰਦਰ ਸਿੰਘ ਸਿੱਧੂ ਪੁਲਿਸ ਦੀਆਂ ਪਾਣੀ ਦੀਆਂ ਬੁਛਾੜਾਂ ਕਾਰਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਵਿਖੇ ਅੱਖਾਂ ਦੇ ਸਪੈਸ਼ਲਿਸਟ ਡਾਕਟਰ ਨੂੰ ਦਿਖਾਇਆ ਗਿਆ। ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਪ੍ਰਭਾਰੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਨਰਲ ਸਕੱਤਰ ਸਚਿਨ ਪਾਇਲਟ ਦੀ ਅਗਵਾਈ ਹੇਠ ਕੀਤੇ ਗਏ ਧਰਨੇ ਵਿੱਚ ਪੰਜਾਬ ਦੀ ਸਮੁੱਚੀ ਕਾਂਗਰਸੀ ਲੀਡਰਸ਼ਿਪ, ਵਿਧਾਇਕਾਂ, ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਾਹੁੱਲ ਇੰਦਰ ਸਿੰਘ ਸਿੱਧੂ ਵੀ ਆਪਣੇ ਹਲਕੇ ਦੇ ਕਾਂਗਰਸੀ ਵਰਕਰਾਂ ਸਮੇਤ ਧਰਨੇ ਵਿੱਚ ਪਹੁੰਚੇ ਸਨ। ਧਰਨੇ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਇਸ ਦੌਰਾਨ ਰਾਹੁੱਲ ਇੰਦਰ ਸਿੱਧੂ ਦਾ ਚਸ਼ਮਾ ਟੁੱਟ ਕੇ ਉਨ੍ਹਾਂ ਦੀ ਅੱਖ ਵਿੱਚ ਲੱਗ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ ਵਿੱਚ ਰਾਹੁੱਲਇੰਦਰ ਸਿੱਧੂ ਨੇ ਕਿਹਾ ਕਿ ਪਾਣੀ ਦੀਆਂ ਬੁਛਾੜਾਂ ਨਾਲ ਕਾਂਗਰਸੀ ਵਰਕਰਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਸੱਟਾਂ ਉਨ੍ਹਾਂ ਲਈ ਮਾਮੂਲੀ ਹਨ ਅਤੇ ਪੰਜਾਬ ਨੂੰ ਬਚਾਉਣ ਲਈ ਉਹ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਰਾਹੁੱਲਇੰਦਰ ਸਿੱਧੂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲਣ ਉਪਰੰਤ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਹਨਾਂ ਦੀ ਚੰਡੀਗੜ੍ਹ ਰਿਹਾਇਸ਼ ਉੱਪਰ ਉਨਾਂ ਦਾ ਹਾਲ ਚਾਲ ਜਾਣਨ ਲਈ ਉਚੇਚੇ ਤੌਰ ਤੇ ਪਹੁੰਚੇ, ਬਿਕਰਮਜੀਤ ਸਿੰਘ ਬਾਜਵਾ, ਕਿੱਕੀ ਢਿੱਲੋਂ, ਸੁਖਪਾਲ ਸਿੰਘ ਭੁੱਲਰ, ਬਰਿੰਦਰ ਢਿੱਲੋ, ਆਨੰਦ ਸੈਣੀ ਜੀ, ਇੰਦਰ ਵੀਰ ਬਲਾਰੀਆ, ਈਸਰ ਪ੍ਰੀਤ ਐਨ ਐਸ ਯੂ ਆਈ ਪ੍ਰਧਾਨ, ਸਮੇਤ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਸਿਹਤ ਬਾਰੇ ਹਾਲ ਜਾਣਿਆ