- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ ਡੋਰ ਟੂ ਡੋਰ ਮੁਹਿੰਮ ਦੀ ਕੀਤੀ ਸ਼ੁਰੂਆਤ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਦਿੱਤੇ ਗਏ ਪ੍ਰੋਗਰਾਮ ਦੇ ਅਨੁਸਾਰ ਅੱਜ ਪੰਜਾਬ ਦੇ ਸਾਰੇ ਹਲਕਾ ਇੰਚਾਰਜਾਂ ਦੇ ਵੱਲੋਂ ਆਪਣੇ ਆਪਣੇ ਹਲਕਿਆਂ ’ਚ ਡੋਰ ਟੂ ਡੋਰ ਮੁਹਿਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਕੜੀ ਦੇ ਤਹਿਤ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਨੇੜਲੇ ਪਿੰਡ ਪਿਲਖਣੀ ’ਚ ਸਥਿਤ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਅਰਦਾਸ ਕਰਨ ਉਪਰੰਤ ਪਿੰਡ ਪਿਲਖਣੀ ਦੇ ਘਰ ਘਰ ਜਾ ਕੇ ਲੋਕਾਂ ਦੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਜਿੱਥੇ ਸਿਰੋਂਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੋਰ ਟੂ ਡੋਰ ਮੁਹਿੰਮ ਦੌਰਾਨ ਲੋਕਾਂ ਦੇ ਫਾਰਮ ਵੀ ਭਰੇ ਗਏ ਤੇ ਅਕਾਲੀ ਦਲ ਪਾਰਟੀ ਵੱਲੋਂ ਪੰਜਾਬ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਵਾਉਂਦਿਆਂ ਹੋਇਆਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਪੰਜਾਬ ਸੂਬੇ ਅੰਦਰ ਅਕਾਲੀ ਦਲ ਪਾਰਟੀ ਦੀ ਸਰਕਾਰ ਬਣਾ ਕੇ ਕਰੋੜਾਂ ਰੁਪਏ ਦੇ ਕਰਜ਼ੇ ਦੀ ਮਾਰ ਝੱਲ ਰਹੇ ਪੰਜਾਬ ਸੂਬੇ ਨੂੰ ਕਰਜ਼ਾ ਮੁਕਤ ਕਰਕੇ ਮੁੜ ਤੋਂ ਵਿਕਾਸ ਕਾਰਜਾਂ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ। ਅੱਜ ਇਸ ਡੋਰ ਟੂ ਡੋਰ ਮੁਹਿੰਮ ’ਚ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ ਤੋਂ ਇਲਾਵਾ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਜਨਰਲ ਕੌਂਸਲ ਦੇ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ, ਅਰਵਿੰਦਰਪਾਲ ਸਿੰਘ ਰਾਜੂ, ਬੀਸੀ ਵਿੰਗ ਦੇ ਪ੍ਰਧਾਨ ਕੁਲਵਿੰਦਰ ਸਿੰਘ ਕਾਲੋਮਾਜਰਾ, ਯੂਥ ਦੇ ਹਲਕਾ ਇੰਚਾਰਜ ਹਰਮੀਤ ਸਿੰਘ ਟਿਵਾਣਾ, ਯੂਥ ਦੇ ਸ਼ਹਿਰੀ ਪ੍ਰਧਾਨ ਸਿਕੰਦਰ ਸਿੰਘ ਨੀਲਪੁਰ, ਪੁਰਾਣਾ ਰਾਜਪੁਰਾ ਦੇ ਗਗਨ ਕੰਬੋਜ, ਸਰਕਲ ਪ੍ਰਧਾਨ ਸੁਖਦੇਵ ਸਿੰਘ ਪਿਲਖਣੀ, ਜਤਿੰਦਰ ਸਿੰਘ ਅਰਾਈ ਮਾਜਰਾ, ਬਲਜੀਤ ਸਿੰਘ ਬਖਸ਼ੀ ਵਾਲਾ, ਹਰਮੀਤ ਸਿੰਘ ਸੁਰਲ, ਰਘਬੀਰ ਸਿੰਘ ਬਨੂੜ ਸਾਰੇ ਸਰਕਲ ਪ੍ਰਧਾਨ, ਕੌਂਸਲਰ ਦਲਬੀਰ ਸਿੰਘ ਸੱਗੂ, ਕੌਂਸਲਰ ਗੁਰਦੇਵ ਸਿੰਘ, ਬਨੂੜ ਯੂਥ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਨੌਲੀ ਸਮੇਤ ਹੋਰ ਹਾਜ਼ਰ ਸਨ।