ਰਾਜ ਕੁਮਾਰ ਡਿਪੂ ਰਾਜਪੁਰਾ ਯੂਨੀਅਨ ਦੇ ਪ੍ਰਧਾਨ ਨਿਯੁਕਤ
ਰਾਜ ਕੁਮਾਰ ਡੀਪੂ ਰਾਜਪੁਰਾ ਯੂਨੀਅਨ ਦੇ ਪ੍ਰਧਾਨ ਨਿਯੁਕਤ
Publish Date: Wed, 25 Feb 2026 05:41 PM (IST)
Updated Date: Wed, 25 Feb 2026 05:43 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਵਿਖੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਡਿਪੂ ਰਾਜਪੁਰਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਮੰਜੋਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਡਿਪੂ ਰਾਜਪੁਰਾ ਨਾਲ ਸਬੰਧਤ 150 ਵਰਕਰਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਡਿਪੂ ਰਾਜਪੁਰਾ ਜਥੇਬੰਦੀ ਦੀ ਚੋਣ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਬ ਸੰਮਤੀ ਦੇ ਨਾਲ ਜਥੇਬੰਦੀ ਦੀ ਚੋਣ ਕੀਤੀ ਗਈ। ਇਸ ਮੌਕੇ ਰਾਜ ਕੁਮਾਰ ਨੂੰ ਡਿਪੂ ਪ੍ਰਧਾਨ ਰਾਜਪੁਰਾ ਤੇ ਗੁਰਮੇਲ ਸਿੰਘ ਨੂੰ ਮੁੱਖ ਸਲਾਹਕਾਰ ਚੁਣਿਆ ਗਿਆ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਰਾਜ ਕੁਮਾਰ ਨੇ ਵਿਸ਼ਵਾਸ ਦਵਾਇਆ ਕਿ ਯੂਨੀਅਨ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਨਿਭਾਉਣਗੇ। ਇਸ ਮੀਟਿੰਗ ਵਿਚ ਬਲਦੇਵ ਸਿੰਘ ਦੇਵੀਗੜ, ਹਰਦਮ ਸਿੰਘ ਮਝੌਲੀ, ਬਹਾਦਰ ਸਿੰਘ, ਪ੍ਰੀਤਮ ਸਿੰਘ, ਜੰਗ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਫੌਜੀ, ਸਰਨਾ ਸਿੰਘ, ਹੈਪੀ ਸਿੰਘ, ਮੋਨੀ ਸਿੰਘ ਸਮੇਤ ਹੋਰ ਹਾਜ਼ਰ ਸਨ।