ਰਾਜਾ ਵੜਿੰਗ ਨੇ ਲਾਠੀਚਾਰਜ ਦੌਰਾਨ ਜ਼ਖਮੀ ਹੋਏ ਨੌਜਵਾਨਾਂ ਨਾਲ ਹਸਪਤਾਲ ਵਿੱਚ ਕੀਤੀ ਮੁਲਾਕਾਤ; ਭਗਵੰਤ ਮਾਨ ਸਰਕਾਰ ਦੀ ਕੀਤੀ ਨਿਖੇਧੀ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੇਰ ਰਾਤ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਉਨ੍ਹਾਂ ਅਪ੍ਰੈਂਟਿਸਸ਼ਿਪ ਪਾਸ ਨੌਜਵਾਨਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ 'ਤੇ ਪੁਲਿਸ ਵੱਲੋਂ ਪਾਵਰਕਾਮ ਦੇ ਦਫ਼ਤਰ ਸਾਹਮਣੇ ਲਾਠੀਚਾਰਜ ਕੀਤਾ ਗਿਆ ਸੀ। ਇਸ ਮੌਕੇ ਰਾਜਾ ਵੜਿੰਗ ਨੇ ਨੌਜਵਾਨਾਂ ਨਾਲ ਹਮਦਰਦੀ ਪ੍ਰਗਟਾਈ।
Publish Date: Fri, 05 Jun 2026 11:04 PM (IST)
Updated Date: Fri, 05 Jun 2026 11:07 PM (IST)
ਜ਼ਖਮੀ ਨੌਜਵਾਨਾਂ ਦਾ ਹਾਲ-ਚਾਲ ਜਾਣਨ ਤੋਂ ਬਾਅਦ ਰਾਜਾ ਵੜਿੰਗ ਨੇ ਪੁਲਿਸ ਵੱਲੋਂ ਕੀਤੀ ਗਈ ਇਸ ਬਰਬਰਤਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨਾਂ 'ਤੇ ਢਾਹਿਆ ਜਾ ਰਿਹਾ ਤਸ਼ੱਦਦ ਬੇਹੱਦ ਮੰਦਭਾਗਾ ਹੈ। ਉਨ੍ਹਾਂ ਦੁਹਰਾਇਆ ਕਿ ਕਾਂਗਰਸ ਪਾਰਟੀ ਸਰਕਾਰ ਦੇ ਇਸ ਦਮਨਕਾਰੀ ਰਵੱਈਏ ਦਾ ਡਟ ਕੇ ਵਿਰੋਧ ਕਰੇਗੀ ਅਤੇ ਸੂਬੇ ਦੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ
ਪੰਜਾਬ ਕਾਂਗਰਸ ਰੁਜ਼ਗਾਰ ਅਤੇ ਇਨਸਾਫ਼ ਦੀ ਇਸ ਲੜਾਈ ਵਿੱਚ ਨੌਜਵਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਅਸੀਂ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹਾਂਗੇ।" ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਦੀ ਜਿਲ੍ਹਾ ਲੀਡਰਸਿਪ ਵੀ ਹਾਜਰ ਸੀ