ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ
ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ
Publish Date: Sun, 05 Apr 2026 04:24 PM (IST)
Updated Date: Mon, 06 Apr 2026 03:59 AM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਸੁਨਾਮ ਦਾ ਰਾਜਨ ਸਿੰਗਲਾ ਨੂੰ ਸਾਲ 2027-28 ਲਈ ਪ੍ਰਧਾਨ ਚੁਣਿਆ ਗਿਆ ਹੈ। ਪ੍ਰਧਾਨਗੀ ਅਹੁਦੇ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਖ ਤਕ ਕਿਸੇ ਹੋਰ ਚਾਹਵਾਨ ਨੇ ਕਾਗਜ਼ ਦਾਖਲ ਨਹੀਂ ਕੀਤੇ। ਰੋਟਰੀ ਕਲੱਬ ਸੁਨਾਮ ਦਾ ਬਿਨਾਂ ਮੁਕਾਬਲੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਜਨ ਸਿੰਗਲਾ ਨੂੰ ਮੁਬਾਰਕਬਾਦ ਦਿੰਦਿਆਂ ਸਨਮਾਨਿਤ ਕੀਤਾ। ਉਨ੍ਹਾਂ ਆਖਿਆ ਕਿ ਰੋਟਰੀ ਕਲੱਬ ਸੁਨਾਮ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਮਦਦ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਰਾਜਨ ਸਿੰਗਲਾ ਦੀ ਅਗਵਾਈ ਹੇਠ ਅਜਿਹੇ ਯਤਨ ਜਾਰੀ ਰੱਖਣਗੇ। ਇਸ ਮੌਕੇ ਰੋਟਰੀ ਦੇ ਸਾਬਕਾ ਗਵਰਨਰ ਘਣਸ਼ਿਆਮ ਕਾਂਸਲ, ਸਾਬਕਾ ਪ੍ਰਧਾਨ ਅਨਿਲ ਜੁਨੇਜਾ, ਪ੍ਰੋਫੈਸਰ ਵਿਜੇ ਮੋਹਨ ਸਿੰਗਲਾ, ਹਰੀਸ਼ ਗੱਖੜ, ਪ੍ਰਮੋਦ ਹੋਡਲਾ, ਇੰਜ. ਰਾਜੇਸ਼ ਗਰਗ, ਦੇਵਿੰਦਰਪਾਲ ਸਿੰਘ ਰਿੰਪੀ, ਯਸ਼ਪਾਲ ਮੰਗਲਾ ਹਾਜ਼ਰ ਸਨ।