- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਣਾ ਹਲਕੇ ਦੇ ਪਿੰਡਾਂ ਵਿੱਚ ਰੋਜ਼ਾਨਾ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਰਾਜਿੰਦਰ ਸਿੰਘ ਫਤਹਿਗੜ੍ਹ ਛੰਨਾਂ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਵਿਧਾਨ ਸਭਾ ਹਲਕਾ ਸਮਾਣਾ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ (ਬਾਦਲ) ਦੇ ਆਗੂਆਂ ਵੱਲੋਂ ਆਪਣੀ ਦਾਅਵੇਦਾਰੀ ਮਜ਼ਬੂਤ ਕਰਨ ਲਈ ਇਸ਼ਤਿਹਾਰਾਂ, ਫਲੈਕਸਾਂ ਅਤੇ ਹੋਰਡਿੰਗਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਆਗੂ ਭਾਈ ਰਾਜਿੰਦਰ ਸਿੰਘ ਫਤਹਿਗੜ੍ਹ ਛੰਨਾਂ ਦੀਆਂ ਲਗਾਤਾਰ ਵਧ ਰਹੀਆਂ ਸਰਗਰਮੀਆਂ ਨੇ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਭਾਈ ਰਾਜਿੰਦਰ ਸਿੰਘ ਫਤਹਿਗੜ੍ਹ ਛੰਨਾਂ ਰੋਜ਼ਾਨਾ ਛੇ ਤੋਂ ਸੱਤ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ, ਉਹ ਪੰਜਾਬ ਦੀਆਂ ਗੰਭੀਰ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ-ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਸੱਤਾ ਦਾ ਆਨੰਦ ਮਾਣਿਆ ਹੈ, ਪਰ ਨਸ਼ਿਆਂ ਨੂੰ ਖ਼ਤਮ ਕਰਨ ਦੀ ਬਜਾਏ ਇਸ ਸਮੱਸਿਆ ਨੂੰ ਵਧਣ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵੱਲੋਂ ਉਨ੍ਹਾਂ ਦੀ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।