
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰੂ ਘਰ ਨਤਮਸਤਕ ਹੋਣ ਆਏ ਗੁਰਸਿੱਖ ’ਤੇ ਕਾਤਲਾਨਾ ਹਮਲਾ ਕਰਨਾ ਕਾਇਰਤਾ ਦੀ ਨਿਸ਼ਾਨੀ: ਵਿਰਕ

ਜੀਐਸ ਮਹਿਰੋਕ•, ਪੰਜਾਬੀ ਜਾਗਰਣ•, ਦੇਵੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋਣ ਆਏ ਗੁਰਸਿੱਖ ’ਤੇ ਕਾਤਲਾਨਾ ਹਮਲਾ ਕਰਨਾ ਕਾਇਰਤਾ ਦੀ ਨਿਸ਼ਾਨੀ ਹੈ ਤੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਉਹ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਅੱਜ ਇਥੇ ਗੱਲਬਾਤ ਕਰਦਿਆਂ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਸ਼੍ਰੋਮਣੀ ਅਕਾਲੀ )ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਹੋਇਆ ਹੈ ਤੇ ਲਗਾਤਾਰ ਦੂਜੀ ਵਾਰ ਗੁਰੂ ਘਰ ਵਿਚ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਅਤੇ ਹੁਣ ਤਖ਼ਤ ਸ੍ਰੀ ਹਜ਼ੂਰ ਸਾਹਿਬ ਕੰਪਲੈਕਸ ਵਿਚ ਇਹ ਹਮਲਾ ਹੋਇਆ ਹੈ ਜੋ ਦਰਸਾਉਂਦਾ ਹੈ ਕਿ ਇਹ ਸਿਰਫਿਰੇ ਕਾਤਲ ਬਿਰਤੀ ਦੇ ਮਾਲਕ ਗੁਰੂ ਘਰ ਵਿਚ ਗੁਰਸਿੱਖ ਨੂੰ ਆਪਣੀ ਘਟੀਆ ਤੇ ਮਾਡ਼ੀ ਸੋਚ ਦਾ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਅਕਾਲ ਪੁਰਖ਼ ਦੀ ਰਹਿਮਤ ਹੋਈ ਹੈ ਕਿ ਦੋਵੇਂ ਵਾਰ ਇਹ ਹਮਲੇ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ ਅਤੇ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਿਚ ਤਾਇਨਾਤ ਮੁਲਾਜ਼ਮਾਂ ਨੇ ਪੂਰੀ ਮੁਸਤੈਦੀ ਵਿਖਾਉਂਦੇ ਹੋਏ ਇਹ ਹਮਲੇ ਅਸਫਲ ਬਣਾਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦਸਤੇ ਦੀ ਵੀ ਸ਼ਲਾਘਾ ਕਰਨੀ ਬਣਦੀ ਹੈ ਜਿਨ੍ਹਾਂ ਨੇ ਪੂਰੀ ਜ਼ਿੰਮੇਵਾਰੀ ਨਾਲ ਆਪਣਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਇਹ ਹਮਲੇ ਇਹ ਵੀ ਦਰਸਾਉਂਦੇ ਹਨ ਕਿ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਵਿਰੋਧੀ ਵੀ ਇਸ ਘਟੀਆ ਕਾਰਵਾਈ ਦੀ ਸਾਜ਼ਿਸ਼ ਦਾ ਹਿੱਸਾ ਹੋ ਸਕਦੇ ਹਨ।