ਸਰਬਜੀਤ ਸਿੰਘ ਝਿੰਜਰ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਸਰਬਜੀਤ ਸਿੰਘ ਝਿੰਜਰ ਲੋਕਾਂ ਦੀਆਂ ਸੁਣੀਆ ਮੁਸ਼ਕਿਲਾਂ
Publish Date: Thu, 02 Apr 2026 04:30 PM (IST)
Updated Date: Thu, 02 Apr 2026 04:34 PM (IST)

-ਘਨੌਰ ’ਚ 9 ਸਾਲਾਂ ਤੋਂ ਕੋਈ ਵਿਕਾਸ ਨਹੀਂ, ਬੁਨਿਆਦੀ ਸਹੂਲਤਾਂ ਗ਼ਾਇਬ : ਸਰਬਜੀਤ ਸਿੰਘ ਝਿੰਜਰ ਐਚ.ਐੱਸ.ਸੈਣੀ•ਪੰਜਾਬੀ ਜਾਗਰਣ• ਰਾਜਪੁਰਾ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਪਣੇ ਹਲਕੇ ਦਾ ਦੌਰਾ ਕਰ ਕੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਰਾਜਪੁਰਾ ਨੇੜੇ ਸਥਿਤ ਪੰਜਾਬ ਇਨਕਲੇਵ ਅਤੇ ਚੌਹਾਨ ਕਾਲੋਨੀ ਵਿੱਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ’ਤੇ ਝਿੰਜਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਪਿਛਲੇ 9 ਸਾਲਾਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਉਨ੍ਹਾਂ ਦੀ ਸਰਕਾਰ ਬਣਨ ’ਤੇ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪੁਰਾ ਦੇ ਆਲੇ-ਦੁਆਲੇ ਦੇ ਇਲਾਕਿਆਂ ਖਾਸ ਕਰਕੇ ਪੰਜਾਬ ਇਨਕਲੇਵ ਅਤੇ ਚੌਹਾਨ ਕਾਲੋਨੀ ’ਚ ਬੁਨਿਆਦੀ ਸਹੂਲਤਾਂ ਦੀ ਹਾਲਤ ਬਹੁਤ ਖਰਾਬ ਹੈ। ਇੱਥੇ ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਨਿਕਾਸੀ ਪ੍ਰਣਾਲੀ ਅਤੇ ਸੜਕਾਂ ਦੀ ਢੰਗ ਨਾਲ ਵਿਵਸਥਾ ਨਹੀਂ ਹੈ, ਜਿਸ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਰਕਾਰਾਂ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ 9 ਸਾਲਾਂ ਵਿੱਚ ਘਨੌਰ ਹਲਕੇ ਵਿੱਚ ਕੋਈ ਵਿਕਾਸ ਨਹੀਂ ਹੋਇਆ। ਉਨ੍ਹਾਂ ਭਰੋਸਾ ਦਿਵਾਇਆ ਕਿ ਇਨ੍ਹਾਂ ਬੁਨਿਆਦੀ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਤੇਜ਼ੀ ਦਿੱਤੀ ਜਾਵੇਗੀ। ਇਸ ਮੌਕੇ ਸਰਕਲ ਪ੍ਰਧਾਨ ਗੁਰਚੇਤ ਸਿੰਘ ਸੂਰੋਂ, ਸੁੱਚਾ ਸਿੰਘ ਅਲੀਮਾਜਰਾ, ਮਾਸਟਰ ਦਵਿੰਦਰ ਸਿੰਘ ਟਹਿਲਪੁਰਾ, ਤਰਸੇਮ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਨੋਨਾ, ਸਿਮਰਨਜੀਤ ਸਿੰਘ ਖੇੜੀ ਗੰਡਿਆ, ਸਤਨਾਮ ਸਿੰਘ, ਕਰਤਾਰ ਸਿੰਘ ਮੰਤਰੀ ਖਾਨਪੁਰ, ਚਰਨਜੀਤ ਸਿੰਘ ਫੌਜੀ, ਬਿਕਰਮਜੀਤ ਸਿੰਘ, ਗੁਰਪ੍ਰੀਤ ਸਿੰਘ (ਪੰਜਾਬ ਇਨਕਲੇਵ) ਅਤੇ ਮਨਪ੍ਰੀਤ ਸਿੰਘ ਪ੍ਰਧਾਨ ਆਈ. ਟੀ ਵਿੰਗ ਸ਼ਾਮਲ ਸਨ।