- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘੱਟ ਗਿਣਤੀਆਂ ’ਤੇ ਕਿਸੇ ਵੀ ਤਰ੍ਹਾਂ ਦਾ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਜੀਤ ਸਿੰਘ ਗਰੇਵਾਲ

ਐੱਚਐੱਸ ਸੈਣੀ•, ਪੰਜਾਬੀ ਜਾਗਰਣ•, ਰਾਜਪੁਰਾ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਰਾਜਪੁਰਾ ਵਿਖੇ ਭਾਜਪਾ ਦੇ ਸੀਨੀਅਰ ਆਗੂ ਸਿਮਰਨਜੀਤ ਸਿੰਘ ਬਿੱਲਾ ਦੇ ਨਿੱਜੀ ਦਫ਼ਤਰ ਪਹੁੰਚੇ ਜਿੱਥੇ ਉਨਾਂ ਦਾ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਸ਼ਾਲ ਤੇ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਘੱਟ ਗਿਣਤੀਆਂ ’ਤੇ ਕਿਸੇ ਵੀ ਤਰ੍ਹਾਂ ਦਾ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ’ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਗਰੇਵਾਲ ਮੋਹਨਜੀਤ ਸਿੰਘ ਸੇਰੋਂ ਮਾਮਲੇ ਵਿਚ ਜੇਕਰ ਕਿਸੇ ਅਧਿਕਾਰੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਕਮਿਸ਼ਨ ਵੱਲੋਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਭਾਜਪਾ ਆਗੂ ਸਿਮਰਨਜੀਤ ਸਿੰਘ ਬਿੱਲਾ ਨੇ ਹਰਜੀਤ ਸਿੰਘ ਗਰੇਵਾਲ ਦਾ ਰਾਜਪੁਰਾ ਪਹੁੰਚਣ ’ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਨੈਸ਼ਨਲ ਮਾਈਨੌਰਿਟੀ ਕਮਿਸ਼ਨ ਵੱਲੋਂ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਆਗੂ ਸਿਮਰਨਜੀਤ ਸਿੰਘ ਬਿੱਲਾ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ ਸਮੇਤ ਭਾਜਪਾ ਟੀਮ ਦੇ ਹੋਰ ਆਗੂ ਅਤੇ ਵਰਕਰ ਮੌਜੂਦ ਸਨ।