- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਗੜ੍ਹੀ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਿਨੀ ਸਕੱਤਰੇਤ ਮੁਹਰੇ ਧਰਨਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੇ ਮਿੰਨੀ ਸਕੱਤਰੇਤ ਦੇ ਗੇਟ ਮੂਹਰੇ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ’ਚ ਸੈਂਕੜੇ ਅਕਾਲੀ ਦਲ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੇ ਵੱਲੋਂ ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਕੱਟਾਂ ਦੇ ਵਿਰੋਧ ’ਚ ਹੱਥਾਂ ’ਚ ਤਖਤੀਆਂ ਫੜ ਕੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸੂਬੇ ਅੰਦਰ ਅਕਾਲੀ ਦਲ ਪਾਰਟੀ ਦੀ ਸਰਕਾਰ ਸੀ ਤਾਂ ਪੰਜਾਬ ਦੇ ਵਿਚ ਸਰਪਲਸ ਬਿਜਲੀ ਸਪਲਾਈ ਦਿੱਤੀ ਜਾਂਦੀ ਸੀ ਅਤੇ ਇਨ੍ਹਾਂ ਹੀ ਵਿਰੋਧੀ ਧਿਰਾਂ ’ਚੋਂ ਅਕਾਲੀ ਦਲ ਸਰਕਾਰ ਨੂੰ ਘੇਰਿਆ ਜਾਂਦਾ ਸੀ ਕਿ ਪੰਜਾਬ ’ਚ ਜੋ ਨਵੇਂ ਥਰਮਲ ਪਲਾਂਟ ਪ੍ਰਾਈਵੇਟ ਲੱਗ ਰਹੇ ਹਨ ਉਨ੍ਹਾਂ ਤੋਂ ਮਹਿੰਗੇ ਭਾਅ ਦੇ ਉੱਪਰ ਬਿਜਲੀ ਖਰੀਦ ਕੇ ਪੰਜਾਬ ਦਾ ਨੁਕਸਾਨ ਕੀਤਾ ਜਾ ਰਿਹਾ ਹੈ ਪਰ ਉਨਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਪੰਜਾਬ ’ਚ ਕਦੇ ਵੀ ਇਸ ਤਰ੍ਹਾਂ ਲੰਬੇ ਲੰਬੇ ਕੱਟ ਨਹੀਂ ਲੱਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ਅਜਿਹਾ ਹੀ ਕੋਈ ਵਿਭਾਗ ਨਹੀਂ ਹੋਵੇਗਾ, ਜਿਸ ’ਚ ਧਰਨਾ ਨਾ ਲੱਗਿਆ ਹੋਵੇ। ਉਨ੍ਹਾਂ ਕਿਹਾ ਕਿ ਅੱਜ ਦੀ ਸਰਕਾਰ ਸਿਰਫ ਚੁਟਕਲਿਆਂ ਤੱਕ ਹੀ ਸੀਮਤ ਰਹਿ ਚੁੱਕੀ ਹੈ। ਇਸ ਦੌਰਾਨ ਰੋਸ ਧਰਨੇ ਵਿਚ ਹਾਜ਼ਰ ਅਕਾਲੀ ਦਲ ਵਰਕਰਾਂ ਵੱਲੋਂ ਬੱਚਾ ਬੁੱਢਾ ਕਰੇ ਪੁਕਾਰ, ਬਿਜਲੀ ਕੱਟ ਨਾ ਲਾਏ ਸਰਕਾਰ ਵਰਗੇ ਬੈਨਰ ਹੱਥਾਂ ’ਚ ਫੜੇ ਹੋਏ ਸਨ। ਇਸ ਮੌਕੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਸ਼ਹਿਰੀ ਪ੍ਰਧਾਨ ਅਰਵਿੰਦਰਪਾਲ ਸਿੰਘ ਰਾਜੂ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਜੱਸੀ, ਸ਼ਕੁੰਤਲਾ ਬਾਜਵਾ, ਅਸ਼ੋਕ ਕੁਮਾਰ ਖੇੜਾ ਗੱਜੂ, ਸੁਰਿੰਦਰ ਸਿੰਘ ਘੁਮਾਣਾ, ਕੌਂਸਲਰ ਦਲਵੀਰ ਸਿੰਘ ਸੱਗੂ, ਕੌਂਸਲਰ ਗੁਰਦੇਵ ਸਿੰਘ, ਅੰਮ੍ਰਿਤਪਾਲ ਸਿੰਘ ਖਾਲਸਾ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਕਾਲੋਮਾਜਰਾ, ਹਰਨੇਕ ਸਿੰਘ ਸਰਾਓ, ਭੁਪਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਸ਼ਿੰਗਾਰਾ ਸਿੰਘ, ਕਰਮਜੀਤ ਕੌਰ, ਜਸਵਿੰਦਰ ਕੌਰ,ਸਵਰਨ ਸਿੰਘ ਰਾਜਪੁਰਾ ਸਮੇਤ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਆਗੂ ਤੇ ਵਰਕਰ ਅਤੇ ਨੇੜਲੇ ਪਿੰਡਾਂ ਦੇ ਲੋਕ ਹਾਜ਼ਰ ਸਨ।