- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਾਈਕਵਾਂਡੋ ਵਿੱਚ ਦੋ ਮੈਡਲ ਜਿੱਤ ਕੇ ਰਾਜਪੁਰਾ ਦਾ ਨਾਮ ਰੌਸ਼ਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਦੇ ਵਿਦਿਆਰਥੀਆਂ ਨੇ ਥਾਈਲੈਂਡ ਦੇ ਬੈਂਕਾਕ ਵਿਖੇ ਹੋਈ 9ਵੀਂ ਹੀਰੋਜ਼ 27 ਕਮਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਮੈਡਲ ਜਿੱਤ ਕੇ ਸਕੂਲ, ਰਾਜਪੁਰਾ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ 31 ਜੁਲਾਈ ਤੋਂ 2 ਅਗਸਤ ਤੱਕ ਕਰਵਾਇਆ ਗਿਆ, ਜਿਸ ਵਿਚ 31 ਦੇਸ਼ਾਂ ਦੇ ਕਰੀਬ 3500 ਖਿਡਾਰੀਆਂ ਨੇ ਭਾਗ ਲਿਆ। ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਨੇ ਦੱਸਿਆ ਕਿ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਸਕੂਲ ਦੇ ਦੋ ਵਿਦਿਆਰਥੀਆਂ ਨੇ ਭਾਰਤ ਦੀ ਨੁਮਾਇੰਦਗੀ ਕੀਤੀ। ਜੈਸਲਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਮੈਡਲ, ਜਦਕਿ ਅਮਰਜੀਤ ਸਿੰਘ ਨੇ ਕਾਂਸੀ ਦਾ ਮੈਡਲ ਹਾਸਲ ਕੀਤਾ। ਸਕੂਲ ਪਰਤਣ ’ਤੇ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪ੍ਰਿੰਸੀਪਲ ਭਾਰਤੀ ਜੋਸ਼ੀ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਖਿਡਾਰੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਤਾਈਕਵਾਂਡੋ ਕੋਚ ਰਕੇਸ਼ ਕੁਮਾਰ ਨੂੰ ਵੀ ਵਧਾਈ ਦਿੱਤੀ ਤੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।