ਕੇਵਲ ਸਿੰਘ, ਅਮਲੋਹ : ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲੋਕਤੰਤਰੀ ਢੰਗ ਨਾਲ 600 ਦੇ ਕਰੀਬ ਡੈਲੀਗੇਟਾਂ ਵਲੋਂ ਕੀਤੀ ਗਈ ਹੈ ਜਿਸ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਤੀਜੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ,ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰਰੀਤ ਸਿੰਘ ਰਾਜੂ ਖੰਨਾ ਨੇ ਗੱਲਬਾਤ ਦੌਰਾਨ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਸੁਖਬੀਰ ਬਾਦਲ ਦੇ ਮੁੜ ਪ੍ਰਧਾਨ ਬਣਨ ਨਾਲ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਪਿਛਲੇ ਸਮੇਂ ਵਿਚ ਸੁਖਬੀਰ ਬਾਦਲ ਵਲੋਂ ਪੰਜਾਬ ਤੇ ਪੰਜਾਬੀਅਤ ਲਈ ਜੋ ਕਾਰਜ ਕੀਤੇ ਗਏ ਹਨ, ਉਨ੍ਹਾਂ ਦੀ ਅੱਜ ਵੀ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਹਮੇਸ਼ਾ ਕਾਂਗਰਸ ਸਰਕਾਰ ਦੇ ਜ਼ੁੁਲਮਾਂ ਤੇ ਧੱਕੇਸ਼ਾਹੀਆਂ ਖ਼ਿਲਾਫ਼ ਲੜਾਈ ਹੀ ਨਹੀਂ ਲੜੀ ਸਗੋਂ ਪੰਜਾਬ ਦੇ ਹੱਕਾਂ 'ਤੇ ਪਹਿਰਾ ਦਿੰਦੇ ਹੋਏ ਹਰ ਮੋਰਚੇ ਨੂੰ ਫਤਹਿ ਕਰ ਕੇ ਪੰਜਾਬੀਆਂ ਨੂੰ ਸਮੇਂ ਸਮੇਂ ਦੀਆਂ ਸਰਕਾਰਾਂ ਤੋਂ ਇਨਸਾਫ ਲੈ ਕੇ ਦਿੱਤਾ ਹੈ। ਸੁਖਬੀਰ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਮੁਲਾਜ਼ਮ ਵਿੰਗ ਤੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਪਰਮਜੀਤ ਸਿੰਘ ਖਨਿਆਣ, ਸਾਬਕਾ ਮੈਂਬਰ ਬਲਾਕ ਸੰਮਤੀ ਨਿਰਭੈ ਸਿੰਘ ਵਿਰਕ, ਕੈਪਟਨ ਜਸਵੰਤ ਸਿੰਘ ਬਾਜਵਾ, ਕੁਲਦੀਪ ਸਿੰਘ ਮੁੱਢੜੀਆਂ, ਐੱਸਓਆਈ ਦੇ ਜ਼ੋਨਲ ਪ੍ਰਧਾਨ ਸਰਬਜੀਤ ਸਿੰਘ ਿਝੰਜਰ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਇਕਬਾਲ ਸਿੰਘ ਰਾਏ, ਹਰਬੰਸ ਸਿੰਘ ਬਡਾਲੀ, ਜਰਨੈਲ ਸਿੰਘ ਮਾਜਰੀ, ਹਰਿੰਦਰ ਸਿੰਘ ਦੀਵਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰਲਾਦ ਸਿੰਘ ਬੱਸੀ, ਕੋਰ ਕਮੇਟੀ ਮੈਂਬਰ ਸ਼ਰਨਜੀਤ ਸਿੰਘ ਚਨਾਰਥਲ, ਜਤਿੰਦਰ ਸਿੰਘ ਧਾਲੀਵਾਲ, ਕੋਰ ਕਮੇਟੀ ਮੈਂਬਰ ਵਿੱਕੀ ਮਿੱਤਲ, ਪ੍ਰਧਾਨ ਵਿੱਕੀ ਚਾਹਲ, ਕੁਲਜੀਤ ਸਿੰਘ ਨਰੈਣਗੜ੍ਹ ਆਦਿ ਨੇ ਵਧਾਈ ਦਿੱਤੀ।