- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
8ਵੇਂ ਕਬੱਡੀ ਕੱਪ ਦਾ ਰਾਜਵੀਰ ਘੁੰਮਣ ਵੱਲੋਂ ਪੋਸਟਰ ਜਾਰੀ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਰਜਿ. ਨਾਭਾ ਵਲੋਂ ਐੱਨਆਰਆਈ ਤੇ ਹਲਕਾ ਵਾਸੀਆਂ ਦੇ ਸਹਿਯੋਗ ਨਾਲ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਮਿਤੀ 14 ਤੇ 15 ਨਵੰਬਰ ਕਾਲਜ ਸਟੇਡੀਅਮ ਨਾਭਾ ਵਿਖੇ ਕਰਵਾਏ ਜਾ ਰਹੇ 8ਵੇਂ ਨਾਭਾ ਕਬੱਡੀ ਕੱਪ ਦਾ ਪੋਸਟਰ ਰਾਜਬੀਰ ਸਿੰਘ ਘੁੰਮਣ ਓਐਸਡੀ ਮੁੱਖ ਮੰਤਰੀ ਪੰਜਾਬ ਵਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਪੋਸਟਰ ਰਿਲੀਜ਼ ਕਰਦਿਆਂ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਉਨ੍ਹਾਂ ਦੀ ਟੀਮ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾਂਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕਬੱਡੀ ਕੱਪ ਦੇ ਪਹਿਲੇ ਦਿਨ 45, 55 ਅਤੇ 65 ਕਿੱਲੋ ਵਜ਼ਨ ਦੀਆਂ ਟੀਮਾਂ ਵਿਚਕਾਰ ਮੈਚ ਖੇਡੇ ਜਾਣਗੇ ਤੇ ਅਖੀਰਲੇ ਦਿਨ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਕਬੱਡੀ 75 ਕਿਲੋ ਦੀਆਂ ਟੀਮਾਂ ਦੇ ਮੈਚ ਖੇਡੇ ਜਾਣਗੇ ਅਤੇ ਇਸ ਉਪਰੰਤ ਕਬੱਡੀ ਆਲ ਓਪਨ ਦੀਆਂ ਸੱਦੇ ਵਾਲੀਆਂ 8 ਅਕੈਡਮੀਆਂ ਵਿਚਕਾਰ ਹੋਣਗੇ ਫਸਵੇਂ ਮੁਕਾਬਲੇ ਹੋਣਗੇ। ਜਿਸ ਵਿਚ ਜੇਤੂ ਟੀਮਾਂ ਲੱਖਾਂ ਰੁਪਏ ਦੇ ਨਗਦ ਇਨਾਮ ਦਿੱਤੇ ਸੀ ਜਾਣਗੇ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਗਾਇਕ ਹਰਭਜਨ ਮਾਨ, ਹਰਜੀਤ ਹਰਮਨ, ਗੀਤਾ ਜੈਲਦਾਰ, ਲਾਡੀ ਛਾਜਲਾ, ਗਾਇਕਾਂ ਸੁਖਰੀਤ ਬੁੱਟਰ ਆਪਣੀ ਗਾਇਕੀ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਨੇ ਸਮੁੱਚੇ ਪੰਜਾਬੀ ਸ੍ਰੋਤਿਆਂ ਅਤੇ ਖੇਡ ਪ੍ਰੇਮੀਆਂ ਨੂੰ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਅਤੇ ਖੇਡਾਂ ਤੇ ਪੰਜਾਬੀ ਗਾਇਕੀ ਦਾ ਆਨੰਦ ਮਾਣ ਲਈ ਕਬੱਡੀ ਕੱਪ ਵਿਚ ਵਧ ਚੜਕੇ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਲੱਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਭੰਗੂ ਤੇ ਪੀ.ਏ ਜਸਕਰਨਵੀਰ ਸਿੰਘ ਤੇਜੇ ਵੀ ਮੌਜੂਦ ਸਨ।