ਰਾਕੇਸ਼ ਬੱਗਾ ਵੱਲੋਂ ਵਾਲਮੀਕਿ ਭਾਈਚਾਰੇ ਨਾਲ ਵਿਸ਼ੇਸ਼ ਮੀਟਿੰਗ ਰਾਕੇਸ਼ ਬੱਗਾ ਵੱਲੋਂ ਪਿੰਡ ਬੁਡ਼ੇਮਾਜਰਾ ਵਿੱਚ ਵਾਲਮਿਕ ਭਾਈਚਾਰੇ ਨਾਲ ਵਿਸ਼ੇਸ਼ ਮੀਟਿੰਗ
Publish Date: Sun, 20 Sep 2026 04:17 PM (IST)
Updated Date: Sun, 20 Sep 2026 04:17 PM (IST)
ਫੋਟੋ 20ਪੀਟੀਐਲ: 4: ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਉੱਘੇ ਸਮਾਜ ਸੇਵੀ ਅਤੇ ਹਲਕਾ ਸਨੌਰ ਤੋਂ ਆਜ਼ਾਦ ਉਮੀਦਵਾਰ ਰਾਕੇਸ਼ ਬੱਗਾ ਨੇ ਪਿੰਡ ਬੁਡ਼ੇਮਾਜਰਾ ਵਿਖੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਭਾਈਚਾਰੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਤੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਆਪਣੇ ਇਲਾਕੇ ਨਾਲ ਸਬੰਧਤ ਕਈ ਮਸਲੇ ਆਗੂਆਂ ਦੇ ਧਿਆਨ ਵਿਚ ਲਿਆਂਦੇ। ਲੋਕਾਂ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਤੇ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨਾਲ ਜੁਡ਼ੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਵੱਲੋਂ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਕੇਸ਼ ਬੱਗਾ ਨੇ ਕਿਹਾ ਕਿ ਕਿਸੇ ਵੀ ਇਲਾਕੇ ਦੀ ਤਰੱਕੀ ਲਈ ਲੋਕਾਂ ਨਾਲ ਲਗਾਤਾਰ ਸੰਪਰਕ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਾਹਮਣੇ ਲਿਆਂਦੇ ਗਏ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਜਿੱਥੇ ਲੋਡ਼ ਹੋਵੇਗੀ, ਉੱਥੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਦੇ ਧਿਆਨ ’ਚ ਮਾਮਲੇ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਵਾਲਮਿਕ ਭਾਈਚਾਰੇ ਸਮੇਤ ਹਰ ਵਰਗ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਬੰਧਤ ਪੱਧਰ ਤੱਕ ਪਹੁੰਚਾਉਣਾ ਜ਼ਰੂਰੀ ਹੈ। ਮੀਟਿੰਗ ਦੌਰਾਨ ਲੋਕਾਂ ਦੀਆਂ ਜ਼ਰੂਰਤਾਂ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਪ੍ਰਧਾਨ ਕੁਲਦੀਪ ਭੰਬੂਆਂ, ਬਲਵੀਰ ਸਿੰਘ, ਵਾਲਮੀਕੀ ਭਾਈਚਾਰੇ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।