ਰਾਕੇਸ਼ ਬੱਗਾ ਨੇ ਸਨੌਰ ਮੰਡੀ ’ਚ ਕਿਸਾਨਾਂ ਨਾਲ ਕੀਤੀ ਗੱਲਬਾਤ ਰਾਕੇਸ਼ ਬੱਗਾ ਨੇ ਸਨੌਰ ਮੰਡੀ ’ਚ ਕਿਸਾਨਾਂ ਨਾਲ ਕੀਤੀ ਗੱਲਬਾਤ
Publish Date: Sat, 03 Oct 2026 04:31 PM (IST)
Updated Date: Sat, 03 Oct 2026 04:32 PM (IST)
ਫੋਟੋ 3ਪੀਟੀਐਲ: 6: ਰਾਕੇਸ਼ ਸ਼ਰਮਾ, ਪੰਜਾਬੀ ਜਾਗਰਣ, ਭੁਨਰਹੇੜੀ : ਹਲਕਾ ਸਨੌਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਰਾਕੇਸ਼ ਬੱਗਾ ਨੇ ਸਨੌਰ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਸਾਨ ਯੂਨੀਅਨ ਆਗੂ ਜਸਵਿੰਦਰ ਸਿੰਘ ਮੋਹਣੀ ਭਾਂਖਰ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਦੀ ਫਸਲ ਦੀ ਆਮਦ, ਖਰੀਦ, ਭੁਗਤਾਨ ਅਤੇ ਮੰਡੀ ਪ੍ਰਬੰਧਾਂ ਨਾਲ ਸਬੰਧਤ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਰਾਕੇਸ਼ ਬੱਗਾ ਅਤੇ ਸਤਪਾਲ ਸਿੰਘ ਖ਼ਾਨਪੁਰ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਕਿਸਾਨਾਂ ਨੇ ਮੰਡੀ ਪ੍ਰਬੰਧਾਂ ਨਾਲ ਜੁੜੇ ਵੱਖ-ਵੱਖ ਮੁੱਦੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ। ਬੱਗਾ ਨੇ ਕਿਹਾ ਕਿ ਕਿਸਾਨ ਖੇਤੀਬਾੜੀ ਪ੍ਰਣਾਲੀ ਦੀ ਅਹਿਮ ਕੜੀ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਸੁਣਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਨੂੰ ਫਸਲ ਲਿਆਉਣ ਅਤੇ ਵੇਚਣ ਸਮੇਂ ਬੇਲੋੜੀ ਦਿੱਕਤ ਨਾ ਆਵੇ ਅਤੇ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੇ। ਉਨ੍ਹਾਂ ਕਿਸਾਨਾਂ ਵੱਲੋਂ ਦੱਸੀਆਂ ਸਮੱਸਿਆਵਾਂ ਨੂੰ ਸਬੰਧਤ ਪੱਧਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਤੇਜ ਸਿੰਘ, ਪ੍ਰੀਤ ਸੱਬੀ, ਸੁਨੀਲ, ਸੁਖਜਿੰਦਰ ਸਿੰਘ, ਜਸਪਾਲ ਸਿੰਘ, ਸੋਨੂੰ, ਜਗਜੀਤ ਸਿੰਘ, ਕਰਨੈਲ ਸਿੰਘ, ਮੇਜ਼ਰ ਸਿੰਘ, ਕਰਨਵੀਰ ਸਿੰਘ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।