ਰੱਖੜਾ ਦੇ ਪ੍ਰਧਾਨ ਬਣਾਏ ਜਾਣ ’ਤੇ ਆਗੂਆਂ ’ਚ ਖੁਸ਼ੀ ਦੀ ਲਹਿਰ
ਰਣਧੀਰ ਸਿੰਘ ਰੱਖੜਾ ਦੇ ਪ੍ਰਧਾਨ ਬਣਾਏ ਜਾਣ ਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ
Publish Date: Sat, 03 Jan 2026 05:08 PM (IST)
Updated Date: Sat, 03 Jan 2026 05:11 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ
ਰਾਜਪੁਰਾ : ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਵੱਲੋਂ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਪ੍ਰਧਾਨ ਥਾਪਿਆ ਗਿਆ ਹੈ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਪਾਰਟੀ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਰੱਖੀ ਗਈ ਮੀਟਿੰਗ ਦੌਰਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਅਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਇੰਚਾਰਜ ਭਾਈ ਬਰਜਿੰਦਰ ਸਿੰਘ ਪਰਵਾਨਾ ਅਤੇ ਹੋਰਨਾਂ ਅਕਾਲੀ ਆਗੂਆਂ ਵੱਲੋਂ ਰਣਧੀਰ ਸਿੰਘ ਰੱਖੜਾ ਨੂੰ ਵਧਾਈਆਂ ਦਿੰਦਿਆਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਰਣਧੀਰ ਸਿੰਘ ਰੱਖੜਾ ਇੱਕ ਬਹੁਤ ਹੀ ਮਿਹਨਤੀ ਅਤੇ ਅਗਾਂਹਵਧੂ ਸੋਚ ਦੇ ਮਾਲਕ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਜ਼ਿਲ੍ਹਾ ਪਟਿਆਲਾ ਦੇ ਵਿੱਚ ਹੋਰ ਮੌਜੂਦ ਹੋਵੇਗੀ। ਇਸ ਮੌਕੇ ਕੁਲਵੰਤ ਸਿੰਘ ਸਰਦਾਰਗੜ, ਇਕਬਾਲ ਸਿੰਘ, ਕਿਰਪਾਲ ਸਿੰਘ ਭੰਗੂ, ਦਾਤਾਰ ਸਿੰਘ ਭਾਟੀਆ, ਅਜੈਬ ਸਿੰਘ ਨੀਲਪੁਰ, ਸੁਖਦੇਵ ਸਿੰਘ ਵਿਰਕ, ਦਵਿੰਦਰ ਸਿੰਘ, ਮੈਨੇਜਰ ਰਮਿੰਦਰ ਸਿੰਘ, ਮਹਿੰਦਰ ਸਿੰਘ, ਐਡਵੋਕੇਟ ਸੁਬੇਗ ਸਿੰਘ ਸੰਧੂ, ਸਰਦੂਲ ਸਿੰਘ, ਜਸਵਿੰਦਰ ਸਿੰਘ, ਕਰਨਵੀਰ ਸਿੰਘ ਕੰਗ, ਦਿਲਪ੍ਰੀਤ ਸਿੰਘ, ਪ੍ਰੀਤ ਸਿੰਘ ਖਡੋਲੀ ਸਮੇਤ ਪਾਰਟੀ ਆਗੂ ਤੇ ਵਰਕਰ ਆਦਿ ਹਾਜ਼ਰ ਸਨ।