ਰਣਜੀਤ ਕਾਤਰੋਂ ਵੱਲੋਂ ਵਰਕਰਾਂ ਨਾਲ ਮੀਟਿੰਗ
ਰਣਜੀਤ ਕਾਤਰੋਂ ਨੇ ਵਰਕਰਾਂ ਨਾਲ ਕੀਤੀ ਮੀਟਿੰਗ
Publish Date: Sat, 31 Jan 2026 04:31 PM (IST)
Updated Date: Sun, 01 Feb 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਧੂਰੀ : ਵਿਧਾਨ ਸਭਾ ਹਲਕਾ ਧੂਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ ਵੱਲੋਂ ਪਿੰਡ ਕੁੰਭੜਵਾਲ ਵਿਖੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਆਉਦੀਆਂ ਚੋਣਾਂ ਤੇ ਮੱਦੇਨਜਰ ਆਪਣੀ ਰਣਨੀਤੀ ਬਣਾਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਜਿਹੀ ਪਾਰਟੀ ਹੈ ਜੋ ਪੰਜਾਬ ਦੀ ਭਲਾਈ ਅਤੇ ਬੇਹਤਰੀ ਲਈ ਕੰਮ ਕਰਦੀ ਹੈ।ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਆਉਦੀਆਂ 2027 ਦੀਆਂ ਚੋਣਾਂ ਵਿੱਚ ਪਾਰਟੀ ਨੂੰ ਮਜਬੂਤ ਕਰਕੇ ਸਰਕਾਰ ਬਣਾਈਏ।ਇਸ ਮੌਕੇ ਤੇ ਸਾਬਕਾ ਸਰਪੰਚ ਗੁਰਜੰਟ ਸਿੰਘ ਪ੍ਰਧਾਨ ਦਰਸ਼ਨ ਸਿੰਘ, ਗੁਲਾਬ ਸਿੰਘ,ਕਿਰਨ ਕੌਰ ਪੰਚ,ਕਾਕਾ ਸਿੰਘ, ਅਵਤਾਰ ਸਿੰਘ, ਨਵਨੀਤ ਸਿੰਘ,ਕਾਲਾ ਸਿੰਘ, ਹਰਪ੍ਰੀਤ ਸਿੰਘ, ਅਰਸ਼ਦੀਪ ਸਿੰਘ ਹਾਜਰ ਸਨ।