ਰਣਜੀਤ ਸਿੰਘ ਨੂੰ ਸਰਬ ਸੰਮਤੀ ਨਾਲ ਚੇਅਰਮੈਨ ਚੁਣਿਆ
ਰਣਜੀਤ ਸਿੰਘ ਨੂੰ ਸਰਬ ਸੰਮਤੀ ਨਾਲ ਚੇਅਰਮੈਨ ਚੁਣਿਆ
Publish Date: Thu, 05 Mar 2026 05:37 PM (IST)
Updated Date: Fri, 06 Mar 2026 04:06 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਬਲਾਕ ਸੰਮਤੀ ਛਾਜਲੀ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਐੱਸਡੀਐੱਮ ਦਿੜ੍ਹਬਾ ਤਰਸੇਮ ਚੰਦ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਕੀਤੀ ਗਈ। ਇਸ ਚੋਣ ਰਣਜੀਤ ਸਿੰਘ ਉਗਰਾਹਾਂ ਬਲਾਕ ਸੰਮਤੀ ਦੇ 19 ਮੈਂਬਰਾਂ ਦੀ ਹਾਜ਼ਰੀ ਵਿਚ ਚੇਅਰਮੈਨ ਚੁਣਿਆ ਗਿਆ। ਇਸ ਦਾ ਨਾਮ ਬਲਕਾਰ ਸਿੰਘ ਨੇ ਪੇਸ਼ ਕੀਤਾ ਤੇ ਜਿਸ ਨੂੰ ਸਰਬ ਸੰਮਤੀ ਨਾਲ ਸਾਰੇ ਹਾਜ਼ਰ ਮੈਂਬਰਾਂ ਨੇ ਹੱਥ ਖੜ੍ਹੇ ਕਰਕੇ ਸਵੀਕਾਰ ਕੀਤਾ। ਇਸ ਤੋਂ ਬਾਅਦ ਵਾਇਸ ਚੇਅਰਮੈਨ ਲਈ ਹਰਕ੍ਰਿਪਾਲ ਸਿੰਘ ਨੇ ਬਲਵੰਤ ਸਿੰਘ ਦਾ ਨਾਂ ਪੇਸ਼ ਕੀਤਾ। ਇਸ ਨੂੰ ਵੀ ਹਾਜ਼ਰ ਮੈਂਬਰਾਂ ਨੇ ਸਵੀਕਾਰ ਕਰ ਲਿਆ। ਇਸ ਤਰ੍ਹਾਂ ਰਣਜੀਤ ਸਿੰਘ ਨੂੰ ਚੇਅਰਮੈਨ ਅਤੇ ਬਲਵੰਤ ਸਿੰਘ ਨੂੰ ਵਾਇਸ ਚੇਅਰਮੈਨ ਸਰਬ ਸੰਮਤੀ ਨਾਲ ਚੁਣ ਲਿਆ ਗਿਆ ਹੈ। ਓਐਸਡੀ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਸਾਰੀ ਚੋਣ ਪ੍ਰਕਿਰਿਆ ਸਰਬ ਸੰਮਤੀ ਨਾਲ ਨੇਪਰੇ ਜਿਹੜੀ ਹੈ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡਾਂ ਵਿੱਚ ਕੀਤੇ ਗਏ ਕੰਮਾਂ ਦੇ ਅਨੁਸਾਰ ਇਹ ਸਾਰਾ ਕੁਝ ਸਰਬ ਸੰਮਤੀ ਨਾਲ ਹੋਇਆ ਹੈ। ਇਸ ਦੇ ਨਾਲ ਹੀ ਉਹ ਨਵੇਂ ਚੁਣੇ ਗਈ ਚੇਅਰਪਰਸਨ ਅਤੇ ਵਾਇਸ ਚੇਅਰਪਰਸਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਹਨ ਜਿਨ੍ਹਾਂ ਨੂੰ ਜ਼ਿਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਨਵੇਂ ਚੁਣੇ ਚੇਅਰਮੈਨ ਰਣਜੀਤ ਅਤੇ ਵਾਈਸ ਚੇਅਰਮੈਨ ਬਲਵੰਤ ਸਿੰਘ ਨੇ ਕਿਹਾ ਕਿ ਇਸ ਚੋਣ ਲਈ ਉਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਨ ਅਤੇ ਇਸ ਦੇ ਨਾਲ ਹੀ ਉਹ ਸਾਰੇ ਹੀ ਬਲਾਕ ਸੰਮਤੀ ਦੇ ਮੈਂਬਰਾਂ ਦਾ ਵੀ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨਾਂ ਵੱਲੋਂ ਉਹਨਾਂ ਨੂੰ ਸਰਬ ਸੰਮਤੀ ਨਾਲ ਵੱਡੀ ਜਿੰਮੇਵਾਰੀ ਸੌਂਪੀ ਹੈ। ਬੇਸ਼ੱਕ ਪਹਿਲਾਂ ਤੋਂ ਹੀ ਪਿੰਡਾਂ ਦੇ ਵਿੱਚ ਵਿਕਾਸ ਕਾਰਜ ਜੋਰਾਂ ਉੱਤੇ ਚੱਲ ਰਹੇ ਹਨ,ਪਰ ਫਿਰ ਵੀ ਉਹਨਾਂ ਦੀ ਕੋਸ਼ਿਸ਼ ਹੋਵੇਗੀ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਵੱਧ ਤੋਂ ਵੱਧ ਗਰਾਂਟਾਂ ਲੈ ਕੇ ਪਿੰਡਾਂ ਅੰਦਰ ਰਹਿੰਦੇ ਵਿਕਾਸ ਵੀ ਨੇਪਰੇ ਚੜਾਏ ਜਾ ਸਕਣ।