ਹਡਾਣਾ ਨੇ ਸਨੌਰ ਦੀਆਂ ਸਖ਼ੀਆਂ ਨਾਲ ਕੀਤੀ ਅਹਿਮ ਬੈਠਕ
ਰਣਜੋਧ ਹਡਾਣਾ ਨੇ ਸਨੌਰ ਦੀਆਂ ਸਖ਼ੀਆਂ ਨਾਲ ਕੀਤੀ ਅਹਿਮ ਬੈਠਕ
Publish Date: Thu, 29 Oct 2026 04:50 PM (IST)
Updated Date: Thu, 29 Oct 2026 04:52 PM (IST)
ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਅਤੇ ਬੱਚੀਆਂ ਦੀ ਭਲਾਈ ਲਈ ਆਰੰਭੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਹਲਕੇ ਦੇ ਹਰ ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮਾਰਕਿਟ ਕਮੇਟੀ ਦੁਧਨ ਸਾਧਾਂ ਵਿਖੇ ਹਲਕਾ ਸਨੌਰ ਦੀਆਂ ਸਖ਼ੀਆਂ ਅਤੇ ਮਹਿਲਾ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਜ਼ਮੀਨੀ ਪੱਧਰ ਤੇ ਲੋਕਾਂ ਦੀ ਮਦਦ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਨਗਰ ਕੌਂਸਲ ਪ੍ਰਧਾਨ ਸ਼ਵਿੰਦਰ ਕੌਰ ਤੋਂ ਇਲਾਵਾ ਹੋਰ ਸਰਪੰਚ-ਪੰਚ, ਬਲਾਕ ਪ੍ਰਧਾਨ ਅਤੇ ਆਪ ਆਗੂ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਦੇ ਮਾਣ-ਸਨਮਾਨ ਅਤੇ ਆਰਥਿਕ-ਸਮਾਜਿਕ ਸੁਰੱਖਿਆ ਲਈ ਵਚਨਬੱਧ ਹੈ। ਹਲਕਾ ਇੰਚਾਰਜ ਨੇ ਸਖ਼ੀਆਂ ਵੱਲੋਂ ਜ਼ਮੀਨੀ ਪੱਧਰ ਤੇ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣ ਕੇ ਮੌਕੇ ਤੇ ਹੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸਖ਼ੀਆਂ ਤੇ ਇਲਾਕਾ ਨਿਵਾਸੀ ਹਾਜ਼ਰ ਸਨ।