ਰਣਜੋਧ ਹਡਾਣਾ ਨੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਰਣਜੋਧ ਹਡਾਣਾ ਨੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
Publish Date: Mon, 12 Oct 2026 06:04 PM (IST)
Updated Date: Mon, 12 Oct 2026 06:05 PM (IST)
ਫੋਟੋ 12ਪੀਟੀਐਲ: 27: ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਤੇ ਸਹੂਲਤਾਂ ਵਿਚ ਵਾਧਾ ਕਰਨ ਦੀ ਲਡ਼ੀ ਤਹਿਤ ਹਲਕਾ ਸਨੌਰ ਦੇ ਪਿੰਡ ਬੀਬੀਪੁਰ ਖੁਰਦ ਵਿਖੇ ਨਵੇਂ ਬਣਨ ਵਾਲੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਰਸਮੀ ਤੌਰ ’ਤੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਅਤੇ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਿੰਡਾਂ ਵਿੱਚ ਸਮਾਜਿਕ ਸਮਾਗਮਾਂ, ਪੰਚਾਇਤੀ ਇਕੱਠਾਂ ਅਤੇ ਸੁੱਖ-ਦੁੱਖ ਦੇ ਪ੍ਰੋਗਰਾਮਾਂ ਲਈ ਇੱਕ ਸਾਂਝੇ ਤੇ ਆਧੁਨਿਕ ਹਾਲ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਇਸ ਕਾਰਜ ਲਈ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਦੇਵੀਗਡ਼੍ਹ, ਸਰਪੰਚ ਸੁਨੀਤਾ ਕੌਰ, ਪੰਚ ਮੀਹਾਂ ਸਿੰਘ, ਪੰਚ ਕ੍ਰਿਸ਼ਨ ਦੇਵੀ, ਪੰਚ ਸੁਖਚੈਨ ਸਿੰਘ, ਸੁਖਵਿੰਦਰ ਸਿੰਘ, ਨਿਰੰਜਨ ਸਿੰਘ, ਗੁਰਪ੍ਰੀਤ ਸਿੰਘ, ਜੈ ਰਾਮ, ਪ੍ਰਿਥੀ ਸਿੰਘ ਤੋਂ ਇਲਾਵਾ ਹੋਰ ਪਾਰਟੀ ਆਗੂ, ਬਲਾਕ ਪ੍ਰਧਾਨ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।