- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਣਜੋਧ ਸਿੰਘ ਹਡਾਣਾ ਵੱਲੋਂ ਨਵੀਂ ਅਨਾਜ ਮੰਡੀ ਦਾ ਉਦਘਾਟਨ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸੁਖਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਤੇ ਪੇਂਡੂ ਖੇਤਰਾਂ ਦੇ ਵਿਕਾਸ ਦੀ ਵਚਨਬੱਧਤਾ ਤਹਿਤ ਅੱਜ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਹਡਾਣਾ ਵਿਖੇ ਨਵੀਂ ਬਣੀ ਅਨਾਜ ਮੰਡੀ ਦਾ ਰਸਮੀ ਉਦਘਾਟਨ ਕੀਤਾ ਗਿਆ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਮੰਡੀ ਵਿਚ ਆਪਣੀ ਜਿਣਸ ਲੈ ਕੇ ਪਹੁੰਚੇ ਕਿਸਾਨਾਂ, ਆਡ਼੍ਹਤੀਆਂ ਤੇ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਡਾਣਾ ਨੇ ਇਲਾਕਾ ਵਾਸੀਆਂ ਨੂੰ ਨਵੀਂ ਮੰਡੀ ਬਣਨ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਡਾਣਾ ਨੇ ਕਿਹਾ ਕਿ ਪਿੰਡ ਹਡਾਣਾ ਵਿਖੇ ਇਸ ਨਵੀਂ ਅਨਾਜ ਮੰਡੀ ਦੇ ਹੋਂਦ ਵਿਚ ਆਉਣ ਨਾਲ ਜਿੱਥੇ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਨੂੰ ਦੂਰ-ਦੁਰਾਡੇ ਮੰਡੀਆਂ ਵਿਚ ਜਾਣ ਦੀ ਖੱਜਲ-ਖ਼ੁਆਰੀ ਤੋਂ ਵੱਡੀ ਨਿਜਾਤ ਮਿਲੇਗੀ। ਹਡਾਣਾ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਇਸ ਉਦਘਾਟਨੀ ਸਮਾਗਮ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਦੁਧਨਸਾਧਾਂ ਬਲਦੇਵ ਸਿੰਘ, ਸਰਪੰਚ ਹਰਪਾਲ ਸਿੰਘ, ਆਪ ਆਗੂ ਹਰਪਿੰਦਰ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਸਰਪੰਚ-ਪੰਚ,ਆਡ਼੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰ, ਖ਼ਰੀਦ ਏਜੰਸੀਆਂ ਦੇ ਨੁਮਾਇੰਦੇ, ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਕਿਸਾਨ ਹਾਜ਼ਰ ਸਨ।