ਖ਼ਰੀਦ ਪ੍ਰਬੰਧਾਂ ’ਚ ਕੁਤਾਹੀ ਬਰਦਾਸ਼ਤ ਨਹੀਂ : ਹਡਾਣਾ
ਖ਼ਰੀਦ ਪ੍ਰਬੰਧਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ: ਹਡਾਣਾ
Publish Date: Fri, 10 Apr 2026 05:50 PM (IST)
Updated Date: Fri, 10 Apr 2026 05:53 PM (IST)

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜਾ : ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਹਲਕੇ ਦੀਆਂ ਮੰਡੀਆਂ ਦਾ ਤੂਫ਼ਾਨੀ ਦੌਰਾ ਕਰਦਿਆਂ ਮਰਦਾਹੇੜੀ, ਪੰਜੋਲਾ ਅਤੇ ਬਲਬੇੜਾ ਵਿਖੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਖੁਦ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਅਤੇ ਆੜਤੀ ਭਰਾਵਾਂ ਦਾ ਮੂੰਹ ਮਿੱਠਾ ਕਰਵਾ ਕੇ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਅਤੇ ਵਿਸ਼ਵਾਸ਼ ਦਿਵਾਇਆ ਕਿ ਮੰਡੀਆਂ ’ਚ ਕਿਸਾਨਾਂ ਦੀ ਖ਼ੂਨ-ਪਸੀਨੇ ਦੀ ਕਮਾਈ ਨੂੰ ਰੁਲਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਗੁਰਵਿੰਦਰ ਸਿੰਘ ਹੈਪੀ ਚੇਅਰਮੈਨ ਬਲਾਕ ਸੰਮਤੀ ਸਨੌਰ, ਬੀਡੀਪੀਓ ਸਨੌਰ ਮਨਦੀਪ ਸਿੰਘ, ਵਾਈਸ ਚੇਅਰਮੈਨ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਘੁਮਾਣ, ਹਨੀ ਮਾਹਲਾ ਚੇਅਰਮੈਨ ਮਾਰਕੀਟ ਕਮੇਟੀ ਡਕਾਲਾ, ਸਕੱਤਰ ਮਾਰਕੀਟ ਕਮੇਟੀ ਅਸ਼ੋਕ ਕੁਮਾਰ,ਪਰਧਾਨ ਮਦਨ ਵਰਮਾ, ਗੁਰਮੇਲ ਸਿੰਘ ਆੜ੍ਹਤੀ, ਰਮਿੰਦਰ ਸਿੰਘ ਜਮਨਾ ਮੈਂਬਰ ਬਲਾਕ ਪ੍ਰੀਸ਼ਦ, ਬਲਕਾਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਾਜਿੰਦਰ ਸਿੰਘ ਪ੍ਰਧਾਨ, ਸੁਨੀਲ ਕੁਮਾਰ ਪ੍ਰਧਾਨ, ਕਰਮਜੀਤ ਸਿੰਘ ਪ੍ਰਧਾਨ, ਆਪ ਆਗੂ ਜਗਪ੍ਰੀਤ ਕੱਛਵੀ, ਲਾਲੀ ਰਹਿਲ ਪੀ. ਏ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ ਮੈਂਬਰ ਬਲਾਕ ਸੰਮਤੀ, ਗੁਰਦੇਵ ਸਿੰਘ ਵਿਰਕ ਅਤੇ ਹੋਰ ਮੰਡੀ ਨਾਲ ਸਬੰਧਤ ਨੁਮਾਇੰਦੇ ਮੌਜੂਦ ਸਨ। ਨਿਰੀਖਣ ਦੌਰਾਨ ਹਡਾਣਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਖ਼ਰੀਦ ਪ੍ਰਬੰਧਾਂ ਵਿਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਬਿਜਲੀ ਦੇ ਪ੍ਰਬੰਧਾਂ ਨੂੰ ਖ਼ੁਦ ਚੈੱਕ ਕੀਤਾ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਨਿਰਦੇਸ਼ ਦਿੱਤੇ ਕਿ ਫ਼ਸਲ ਦੀ ਤੁਲਾਈ ਤੋਂ ਬਾਅਦ ਚੁਕਾਈ (ਲਿਫਟਿੰਗ) ਦਾ ਕੰਮ ਤੁਰੰਤ ਕਰਵਾਇਆ ਜਾਵੇ ਤਾਂ ਜੋ ਆਉਣ ਵਾਲੇ ਕਿਸਾਨਾਂ ਨੂੰ ਜਗ੍ਹਾ ਦੀ ਦਿੱਕਤ ਨਾ ਆਵੇ।