ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ
ਗੁਰੁੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ
Publish Date: Mon, 02 Feb 2026 04:51 PM (IST)
Updated Date: Mon, 02 Feb 2026 04:52 PM (IST)
ਭੁਪਿੰਦਰ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਹਲਕਾ ਸਨੌਰ ਦੇ ਕਸਬਾ ਬਲਬੇੜ੍ਹਾ ’ਚ ਸਥਿਤ ਡੇਰਾ ਬਾਬਾ ਬੱਖਤਾ ਨਾਥ ਜੀ ਇਤਿਹਾਸਕ ਸਮਾਧਾਂ ’ਚ ਗੱਦੀ ਨਸ਼ੀਨ ਮਹੰਤ ਬਾਬਾ ਸ਼ਾਂਤੀ ਨਾਥ ਜੀ ਵੱਲੋਂ ਨਗਰ ਤੇ ਇਲਾਕਾ ਵਾਸੀਆਂ ਸੰਗਤ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਅੱਜ ਇਸ ਮਹਾਨ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ ਤੇ ਰਾਗੀ ਜਥੇ ਵੱਲੋਂ ਗੁਰੂ ਰਵਿਦਾਸ ਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਗੁਰੁ ਜੀ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਗੱਦੀ ਨਸ਼ੀਨ ਮਹੰਤ ਬਾਬਾ ਸ਼ਾਂਤੀ ਨਾਥ ਜੀ ਵੱਲੋਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੁ ਰਵਿਦਾਸ ਜੀ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ। ਇਸ ਮੌਕੇ ਵੱਖ ਵੱਖ ਰਾਜਸੀ ਪਾਰਟੀ ਦੇ ਆਗੂਆਂ ਤੇ ਬਲਬੇੜ੍ਹਾ ਤੇ ਖੇਤਰ ’ਚੋਂ ਵੱਢੀ ਗਿਣਤੀ ਵਿਚ ਸੰਗਤਾਂ ਨੇ ਇਸ ਸਮਾਗਮ ’ਚ ਹਾਜ਼ਰੀ ਭਰੀ।