ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ
Publish Date: Sun, 01 Feb 2026 05:53 PM (IST)
Updated Date: Sun, 01 Feb 2026 05:55 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਧਮੋਲੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਦੌਰਾਨ ਗੁਰਪ੍ਰੀਤ ਸਿੰਘ ਧਮੋਲੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਟ੍ਰੇਡ ਵਿੰਗ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਉਣ ਪਹੁੰਚੇ ਤੇ ਉਨ੍ਹਾਂ ਦਾ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਧਮੋਲੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਟ੍ਰੇਡ ਵਿੰਗ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚਲਣਾ ਚਾਹੀਦਾ ਹੈ। ਇਸ ਮੌਕੇ ਡਾਕਟਰ ਚਰਨਕਮਲ ਸਿੰਘ, ਭਾਗ ਸਿੰਘ ਪ੍ਰਧਾਨ, ਗੁਰਚਰਨ ਸਿੰਘ, ਲਖਵਿੰਦਰ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਨਿੱਕਾ ਪ੍ਰਧਾਨ, ਹਰਦੀਪ ਸਿੰਘ ਟਿੰਕੂ ਧਮੋਲੀ,ਲਾਭ ਸਿੰਘ ਸਮੇਤ ਸੰਗਤ ਹਾਜ਼ਰ ਸਨ।