- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Supreme Court ਵੱਲੋਂ ਪਟਿਆਲਾ ਨਿਗਮ ਦੀਆਂ ਇਨ੍ਹਾਂ 30 ਵਾਰਡਾਂ ਵਿੱਚ ਦੁਬਾਰਾ ਵੋਟਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ, ਜਿਸ ਲਈ ਪੋਲਿੰਗ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਵਾਸਤੇ ਵੀਡੀਓਗ੍ਰਾਫੀ ਕਰਵਾਉਣ ਦੀ ਹਦਾਇਤ ਵੀ ਕੀਤੀ ਗਈ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਵਿੱਚ ਅੱਜ 28 ਨਵੰਬਰ ਨੂੰ ਮੁੜ ਵੋਟਾਂ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਾਂ ਪਾਉਣ ਦਾ ਅਮਲ ਸ਼ਾਮ 4 ਵਜੇ ਤੱਕ ਚੱਲੇਗਾ। 30 ਵਾਰਡਾਂ ਲਈ ਭਾਜਪਾ, ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ ਅਤੇ ਆਜ਼ਾਦ ਸਮੇਤ ਕੁਲ 165 ਉਮੀਦਵਾਰ ਚੋਣ ਮੈਦਾਨ ਵਿਚ ਉਤਰੇ ਹਨ।