
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਖ਼ਾਲਸਾ ਕਾਲਜ ਪਟਿਆਲਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਤੇ ਅਰਦਾਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਵੱਲੋਂ ਜਾਰੀ ਰੂਪ-ਰੇਖਾ ਤਹਿਤ ਕਰਵਾਇਆ ਗਿਆ। ਸਵੇਰੇ 11 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਸਰਬੱਤ ਦੇ ਭਲੇ ਅਤੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੇ ਇਨਸਾਫ਼ ਲਈ ਕੌਮੀ ਪੱਧਰ ’ਤੇ ਆਵਾਜ਼ ਬੁਲੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰੇ ਇਸ ਮਾਮਲੇ ਵਿਚ ਪੰਥਕ ਭਾਵਨਾਵਾਂ ਨਾਲ ਖੜ੍ਹੇ ਹਨ। ਉਨ੍ਹਾਂ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਪੰਥ ਦਾ ਗੰਭੀਰ ਕੌਮੀ ਮਸਲਾ ਹੈ ਅਤੇ ਸਰਕਾਰਾਂ ਨੂੰ ਇਸ ਸਬੰਧੀ ਇਨਸਾਫ਼ਪੂਰਨ ਫ਼ੈਸਲਾ ਲੈਣਾ ਚਾਹੀਦਾ ਹੈ।