ਬਾਬਾ ਗੰਡਾ ਸਿੰਘ ਪਬਲਿਕ ਸਕੂਲ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਬਾਬਾ ਗੰਡਾ ਸਿੰਘ ਪਬਲਿਕ ਸਕੂਲ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Publish Date: Wed, 28 Oct 2026 04:46 PM (IST)
Updated Date: Wed, 28 Oct 2026 04:49 PM (IST)
ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹ ਅਮਰਗੜ੍ਹ ਇਲਾਕੇ ਦੇ ਨਾਮਵਰ ਵਿਦਿਅਕ ਸੰਸਥਾ ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਾਂਗੜੀਆਂ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕੀਰਤਨ ਕੀਤਾ ਅਤੇ ਸਕੂਲ ਦਾ ਸਮੁੱਚਾ ਮਾਹੌਲ ਰੂਹਾਨੀ ਅਤੇ ਭਗਤੀਮਈ ਹੋ ਗਿਆ ਮੌਕੇ ਹਾਜ਼ਰ ਸੰਗਤ ਨੇ ਗੁਰਬਾਣੀ ਅਤੇ ਕੀਰਤਨ ਦਾ ਆਨੰਦ ਮਾਣਿਆ। ਭਾਈ ਸਾਹਿਬ ਵੱਲੋਂ ਸਕੂਲ ਦੀ ਤਰੱਕੀ, ਖੁਸ਼ਹਾਲੀ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਦਿਆ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਦੀ ਸੁੱਖ-ਸ਼ਾਂਤੀ, ਚੰਗੀ ਸਿਹਤ ਅਤੇ ਉੱਜਵਲ ਭਵਿੱਖ ਕਾਮਨਾ ਕੀਤੀ ਗਈ। ਸੰਗਤਾਂ ਦਾ ਧੰਨਵਾਦ ਕਰਦੇ ਹਾ ਸਕੂਲ ਦੇ ਪ੍ਰਿੰਸੀਪਲ ਡਾ. ਸੋਮ ਪ੍ਰਕਾਸ਼ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਵਿੱਚ ਚੰਗੇ ਸੰਸਕਾਰ, ਨਿਮਰਤਾ, ਸੇਵਾ-ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਪੈਰ ਪੈਰ ਤੇ ਸਾਡਾ ਮਾਰਗ ਦਰਸ਼ਨ ਕਰਦਿਆਂ ਸਾਨੂੰ ਸੱਚ ਦੇ ਮਾਰਗ ਤੇ ਚੱਲਣ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ।