ਵ੍ਹੀਕਲਜ਼ ਉੱਪਰ ਰਿਫ਼ਲੈਕਟਰ ਲਾਉਣੇ ਸ਼ਲਾਘਾਯੋਗ ਉਪਰਾਲਾ : ਡੀਐੱਸਪੀ
ਵ੍ਹੀਕਲਜ ਉਪਰ ਰਿਫ਼ਲੈਕਟਰ ਲਗਾਉਣੇ ਸ਼ਲਾਘਾਯੋਗ ਉਪਰਾਲਾ: ਡੀ.ਐੱਸ.ਪੀ ਟ੍ਰੈਫਿਕ ਚਹਿਲ
Publish Date: Sat, 17 Jan 2026 05:22 PM (IST)
Updated Date: Sat, 17 Jan 2026 05:24 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵੱਲੋਂ ਪ੍ਰਧਾਨ ਐੱਸਕੇ ਗੌਤਮ ਅਤੇ ਜਨਰਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਸਿਟੀ 1 ਟ੍ਰੈਫਿਕ ਪਟਿਆਲਾ ਦੇ ਸਹਿਯੋਗ ਨਾਲ ਕੋਮੀ ਰੋਡ ਸੇਫਟੀ ਮਹੀਨੇ ਤਹਿਤ ਰਿਫ਼ਲੈਕਟਰ ਲਗਾਉਣ ਲਈ ਫੁਆਰਾ ਚੌਕ ਪਟਿਆਲਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਡੀਐੱਸਪੀ ਟ੍ਰੈਫਿਕ ਪਟਿਆਲਾ ਪੁਨੀਤ ਸਿੰਘ ਚਹਿਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਏਐੱਸਆਈ ਜਪਨਾਮ ਸਿੰਘ ਵਿਰਕ ਇੰਚਾਰਜ ਸਿਟੀ 1 ਟ੍ਰੈਫਿਕ ਪਟਿਆਲਾ ਨੇ ਕੀਤੀ। ਵਿਸ਼ੇਸ਼ ਤੌਰ ’ਤੇ ਮੀਤ ਪ੍ਰਧਾਨ ਸੁਰਵਿੰਦਰ ਸਿੰਘ ਛਾਬੜਾ, ਅਨਿਲ ਭਾਰਤੀ, ਪ੍ਰੈੱਸ ਸਕੱਤਰ ਸਟੇਟ ਐਵਾਰਡੀ ਪਰਮਿੰਦਰ ਭਲਵਾਨ, ਐੱਸਪੀ ਪਰਾਸ਼ਰ, ਸਤੀਸ਼ ਜੋਸ਼ੀ, ਏਐੱਸਆਈ ਅਮਰਜੀਤ ਸਿੰਘ, ਹੌਲਦਾਰ ਗੁਰਪਿਆਰ ਸਿੰਘ, ਹੌਲਦਾਰ ਜੰਗ ਸਿਘ, ਭੁਪਿੰਦਰ ਸਿੰਘ, ਰੁਦਰਪ੍ਰਤਾਪ ਸਿੰਘ ਬੀਸੀਏ ਵਿਦਿਆਰਥੀ ਗੌਰਮਿੰਟ ਬਿਕਰਮ ਕਾਲਜ਼ ਆਫ ਕਾਮਰਸ ਨੇ ਸ਼ਿਰਕਤ ਕੀਤੀ। ਇਸ ਮੌਕੇ ਡੀਐੱਸਪੀ ਟ੍ਰੈਫਿਕ ਪਟਿਆਲਾ ਪੁਨੀਤ ਸਿੰਘ ਚਹਿਲ ਨੇ ਕਿਹਾ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ, ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ, ਐੱਸਪੀ ਟ੍ਰੈਫਿਕ ਐੱਚਐੱਸ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ ਕਾਲਜਾਂ, ਯੂਨੀਵਰਸਿਟੀ, ਟਰੱਕ ਯੂਨੀਅਨ, ਟੈਕਸੀ ਸਟੈਂਡ ਵਿਖੇ ਜਾ ਕੇ ਨੌਜਵਾਨਾਂ ਅਤੇ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲਈ ਉਹਨਾਂ ਪਬਲਿਕ ਅਤੇ ਨਾਬਾਲਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹੋ ਆਪਣੇ ਨਾਬਾਲਗ ਬੱਚਿਆਂ ਨੂੰ ਵਹੀਕਲ ਨਾ ਚਲਾਉਣ ਦੇਣ। ਉਹਨਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਅਪੀਲ ਕੀਤੀ ਕਿ ਸਕੂਲ ਦੇ ਸਟਾਫ ਨੂੰ ਵੀ ਅਪੀਲ ਕੀਤੀ ਕਿ ਉਹੋ ਵੀ ਸਕੂਲ ਵਿੱਚ ਨਾਬਾਲਗ ਬੱਚਿਆਂ ਨੂੰ ਵਹੀਕਲ ਲੈ ਕੇ ਆਉਣ ਤੋਂ ਮਨ੍ਹਾ ਕਰਨ। ਇਸ ਮੌਕੇ 200 ਦੇ ਕਰੀਬ ਟਰੈਕਟਰ ਟਰਾਲੀਆਂ,ਟਰੱਕਾ,ਕਾਰਾ ,ਆਟੋ ਰਿਕਸ਼ਾ ਅਤੇ ਹੋਰ ਵਹੀਕਲਜ਼ ਉਪਰ ਰਿਫ਼ਲੈਕਟਰ ਲਗਾਏ ਗਏ।