ਪੱਤਰ ਪ੍ਰਰੇਰਕ, ਪਟਿਆਲਾ : ਲੋਕ ਸਭਾ ਚੋਣਾਂ-2019 ਦੌਰਾਨ ਚੋਣ ਪ੍ਰਕ੍ਰਿਆ ਨੂੰ ਨੇਪਰੇ ਚੜਾਉਣ 'ਚ ਲੱਗਣ ਵਾਲੇ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਕਰਵਾਈ ਗਈ। ਇਸ ਰਿਹਰਸਲ ਦੌਰਾਨ ਜ਼ਿਲ੍ਹੇ ਦੇ 1663 ਬੂਥਾਂ 'ਤੇ ਪੈਣ ਵਾਲੀਆਂ ਵੋਟਾਂ ਲਈ ਤਾਇਨਾਤ ਕੀਤੇ ਜਾਣ ਵਾਲੇ 9500 ਦੇ ਕਰੀਬ ਚੋਣ ਅਮਲੇ ਨੂੰ ਈ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਸਮੇਂ ਵਰਤੇ ਜਾਣ ਵਾਲੇ ਪ੍ਰਰੋਫਾਰਮੇ ਭਰਨ ਸਮੇਤ ਪ੍ਰਰੀਜਾਇਡਿੰਗ ਅਫ਼ਸਰਾਂ ਦੀਆਂ ਡਿਊਟੀਆਂ ਅਤੇ ਪੋਿਲੰਗ ਅਫ਼ਸਰਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਚੋਣ ਅਮਲੇ ਨੂੰ ਜਾਣੂ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਚੋਣ ਅਮਲੇ ਨੂੰ ਮਾਸਟਰ ਟੇ੍ਨਰਾਂ ਵੱਲੋਂ ਪਾਵਰ ਪੁਆਇੰਟ ਸਲਾਇਡਾਂ ਰਾਹੀਂ ਚੋਣ ਸਮੱਗਰੀ, ਈ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਬਿਨ੍ਹਾਂ ਚੋਣ ਅਮਲੇ ਨੂੰ ਜਿੰਮੇਵਾਰੀਆਂ ਅਤੇ ਅਧਿਕਾਰਾਂ ਪ੍ਰਤੀ ਵੀ ਸੁਚੇਤ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਮਿਥੇ ਟੀਚੇ ਨੂੰ ਪੂਰਾ ਕਰਨ ਲਈ ਪੋਿਲੰਗ ਸਟਾਫ ਦੀਆਂ 100 ਫੀਸਦੀ ਵੋਟਾਂ ਪੁਆਉਣ ਲਈ ਸਟਾਫ ਨੂੰ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ ਅਤੇ ਇਸ ਸਬੰਧੀ ਪੋਿਲੰਗ ਸਟਾਫ ਨੂੰ ਫਾਰਮ ਵੀ ਦੇ ਦਿੱਤੇ ਗਏ ਹਨ। ਕੁਮਾਰ ਅਮਿਤ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਚੋਣਾਂ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨਤਾ ਨਾਲ ਨੇਪਰੇ ਚੜਾਏ ਜਾਣਾ ਯਕੀਨੀ ਬਣਾਏ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਅਮਲੇ ਦੀ ਦੂਜੀ ਰਿਹਰਸਲ 5 ਮਈ ਨੂੰ ਹੋਵੇਗੀ ਅਤੇ ਮਾਸਟਰ ਟ੍ਰੇਨਰਾਂ ਵੱਲੋਂ ਪੋਿਲੰਗ ਸਟਾਫ ਨੂੰ ਪਾਵਰ ਪੁਆਇੰਟ ਸਲਾਇਡਾਂ ਰਾਹੀਂ ਚੋਣ ਸਮੱਗਰੀ, ਈ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦੇ ਨਾਲ-ਨਾਲ ਸਟਾਫ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ।