- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਗੁਰਦੇਵ ਸਿੰਘ ਸਮੇਤ ਧਾਰਮਿਕ ਸ਼ਖ਼ਸੀਅਤਾਂ ਦਾ ਸਨਮਾਨ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਗਗਨ ਚੌਕ ਨੇੜੇ ਸਥਿਤ ਕਿਸਾਨ ਆਗੂ ਤੇ ਉੱਘੇ ਸਮਾਜ ਸੇਵੀ ਜਸਮੇਰ ਸਿੰਘ ਭੱਲਾ ਦੇ ਦਫ਼ਤਰ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਤਰੁਣਾ ਦਲ ਦਸੂਹੇ ਵਾਲੇ ਦੇ ਮੁਖੀ ਬਾਬਾ ਗੁਰਦੇਵ ਸਿੰਘ ਜੀ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਜਸਮੇਰ ਸਿੰਘ ਭੱਲਾ ਨੂੰ ਆਸ਼ੀਰਵਾਦ ਦਿੱਤਾ ਅਤੇ ਸਮਾਜਿਕ ਤੇ ਧਾਰਮਿਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਮੌਕੇ ਜਸਮੇਰ ਸਿੰਘ ਭੱਲਾ, ਰਵਿੰਦਰ ਸਿੰਘ ਸੈਣੀ ਵੱਲੋਂ ਬਾਬਾ ਗੁਰਦੇਵ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜਸਮੇਰ ਸਿੰਘ ਭੱਲਾ ਨੇ ਕਿਹਾ ਕਿ ਧਾਰਮਿਕ ਸ਼ਖ਼ਸੀਅਤਾਂ ਦਾ ਆਸ਼ੀਰਵਾਦ ਸਮਾਜ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਸਾਨੂੰ ਆਪਣੇ ਧਾਰਮਿਕ ਤੇ ਸਮਾਜਿਕ ਵਿਰਸੇ ਨਾਲ ਜੁੜ ਕੇ ਲੋਕ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਇਸ ਮੌਕੇ ਬਾਬਾ ਰਣਦੀਪ ਸਿੰਘ, ਬਾਬਾ ਕਸ਼ਮੀਰਾ ਸਿੰਘ, ਬਾਬਾ ਰਾਜ ਸਿੰਘ, ਬਾਬਾ ਹਰਨੇਕ ਸਿੰਘ ਅਤੇ ਕਥਾ ਵਾਚਕ ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ, ਸਮਾਜ ਸੇਵੀ ਰਵਿੰਦਰ ਸਿੰਘ ਸੈਣੀ, ਅਸ਼ੋਕ ਭੱਲਾ, ਜੋਗਿੰਦਰ ਸਿੰਘ, ਅੰਸ਼ਦੀਪ ਸਿੰਘ, ਕ੍ਰਿਸ਼ਨ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।