- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਾਰਮਕ ਸਮਾਗਮ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਧਾਰਮਿਕ ਸਮਾਗਮ ਦੌਰਾਨ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਉਪਰੰਤ ਹੈੱਡ ਗ੍ਰੰਥ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸਮੂਹ ਸੰਗਤ ਨੂੰ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ। ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪਾਠੀ ਸਿੰਘ ਸਾਹਿਬਾਨਾਂ ਅਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਬਾਬਾ ਬੁੱਢਾ ਜੀ ਬ੍ਰਹਮਗਿਆਨੀ ਇਸ ਕਰਕੇ ਸਨ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਪ੍ਰਮਾਤਮਾ ਦੀ ਬੰਦਗੀ ਨੂੰ ਤਰਜੀਹ ਦਿੱਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਆਪ ਜੀ ਦਾ ਸਮੁੱਚਾ ਜੀਵਨ ਸੰਸਾਰ ਲਈ ਚਾਨਣ ਮੁਨਾਰਾ ਹੋ ਕੇ ਸਾਰਿਆਂ ਨੂੰ ਪ੍ਰੇਰਨਾ ਦਿੰਦਾ ਹੈ ਕਿ ਗੁਰੂ ਸਾਹਿਬ ਦੀ ਬੰਦਗੀ ਅਤੇ ਨਾਮ ਸੇਵਾ, ਸਿਮਰਨ ਤੋਂ ਵੱਡਾ ਕੋਈ ਉਪਕਾਰ ਨਹੀਂ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਸਮੂਹ ਪਾਠੀ ਸਿੰਘਾਂ ਸਮੇਤ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਮੀਤ ਮੈਨੇਜਰ ਮਨਜੀਤ ਸਿੰਘ, ਰਿਕਾਰਡ ਕੀਪਰ ਪ੍ਰਿਤਪਾਲ ਸਿੰਘ, ਭਾਈ ਹਜ਼ੂਰ ਸਿੰਘ, ਬਾਬਾ ਬਘੇਲ ਸਿੰਘ, ਸੁਖਦੇਵ ਸਿੰਘ ਕਾਹਲਵਾਂ ਤੋਂ ਇਲਾਵਾ ਸਮੂਹ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਵੀ ਹਾਜ਼ਰ ਸਨ।